"/> ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡ ਨਥੇਹਾ ਵਿਖੇ ਸਜਾਇਆ ਨਗਰ ਕੀਰਤਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡ ਨਥੇਹਾ ਵਿਖੇ ਸਜਾਇਆ ਨਗਰ ਕੀਰਤਨ

Published On: punjabinfoline.com, Date: Jan 03, 2018

ਤਲਵੰਡੀ ਸਾਬੋ, 3 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਨਥੇਹਾ ਵਿੱਚ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿੱਚ ਕੀਤਾ ਹੋਇਆ ਸੀ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਜਿੱਥੇ ਸਵਾਗਤੀ ਗੇਟ ਲਾਏ ਗਏ ਸਨ ਉੱਥੇ ਨਗਰ ਕੀਰਤਨ ਦੇ ਪੜਾਵਾਂ ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਮਿੱਠੂ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਸਮੁੱਚੇ ਜਗਤ ਵਾਂਗ ਨਥੇਹਾ ਨਗਰ ਵਿੱਚ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਉਹਨਾਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਉੱਥੇ ਨੌਜਵਾਨਾਂ ਨੂੰ ਗੁਰੂ ਸਾਹਿਬ ਵੱਲੋਂ ਬਖਸ਼ੀ ਦਸਤਾਰ ਨੂੰ ਆਂਪਣੇ ਸਿਰ 'ਤੇ ਸਜਾਉਣ ਦੀ ਬੇਨਤੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਮੱਘਰ ਸਿੰਘ ਭੌਰਾ ਦੇ ਢਾਡੀ ਜਥੇ ਨੇ ਜਿੱਥੇ ਗੁਰ-ਇਤਹਾਸ ਵਿੱਚੋਂ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੱਤਕਾ ਅਖਾੜਾ ਪਿਲਛੀਆਂ ਦੇ ਸਿੰਘਾਂ ਨੇ ਮਾਰਸ਼ਲ ਆਰਟ ਗੱਤਕੇ ਦੇ ਜ਼ੌਹਰ ਵਿਖਾ ਕੇ ਸੰਗਤਾਂ ਨੂੰ ਜੈਕਾਰੇ ਲਾਉਣ ਲਈ ਮਜ਼ਬੂਰ ਕਰ ਦਿੱਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਮੰਦਰ ਖਾਲਸਾ, ਸਰਪੰਚ ਕੁਲਵੰਤ ਸਿੰਘ ਚਾਹਲ, ਸਾਬਕਾ ਸਰਪੰਚ ਜੰਗ ਸਿੰਘ ਨੰਬਰਦਾਰ, ਖਜਾਨਚੀ ਪ੍ਰਿਥੀ ਸਿੰਘ ਫੌਜੀ, ਸੈਕਟਰੀ ਬਲਦੇਵ ਸਿਘ ਚਾਹਲ, ਮੀਤ ਪ੍ਰਧਾਨ ਗੁਰਜੰਟ ਸਿੰਘ, ਰਾਗੀ ਬੋਘਾ ਸਿੰਘ, ਗੁਰਮੇਲ ਸਿੰਘ ਮਿਸਤਰੀ, ਜਸਵੀਰ ਸਿੰਘ ਚਾਹਲ, ਚਰਨਜੀਤ ਸਿੰਘ ਸੱਗੂ, ਹਰਦੀਪ ਸਿੰਘ ਚਾਹਲ, ਮਾਸਟਰ ਸਰਬਜੀਤ ਸਿੰਘ ਕਾਕਾ, ਕੁਲਵੰਤ ਸਿੰਘ ਚਾਹਲ, ਸੰਦੀਪ ਸਿੰਘ, ਸੁਖਦੀਪ ਸਿੰਘ, ਸੁਖਜੀਤ ਸਿੰਘ ਖਾਲਸਾ, ਕਾਲਾ ਮਿਸਤਰੀ, ਗੁਰਪਾਲ ਸਿੰਘ ਖਾਲਸਾ, ਗੁਰਵਿੰਦਰ ਸਿੰਘ ਚਾਹਲ, ਸ਼ਿਕੰਦਰ ਸਿੰਘ, ਅਮਰ ਸਿੰਘ, ਮਨਦੀਪ ਸਿੰਘ ਮਣੀ, ਰਾਜਾ ਸਿੰਘ ਮਿਸਤਰੀ ਆਦਿ ਤੋਂ ਇਲਾਵਾ ਸਮੁੱਚੇ ਨਗਰ ਨਿਵਾਸੀ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration