"/> ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਰਜ਼ੇਆਣਾ ਵਿਖੇ ਨਗਰ ਕੀਰਤਨ ਸਜਾਏ ਗਏ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਰਜ਼ੇਆਣਾ ਵਿਖੇ ਨਗਰ ਕੀਰਤਨ ਸਜਾਏ ਗਏ

Published On: punjabinfoline.com, Date: Jan 15, 2018

ਤਲਵੰਡੀ ਸਾਬੋ, 15 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਿਰਜ਼ੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸਾਰੀਆਂ ਸੰਗਤਾਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਨਾਲ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅੰਖਡ ਪਾਠਾਂ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਾਸਤੇ ਚਾਹ-ਪਕੌੜਿਆਂ ਅਤੇ ਹੋਰ ਵਸਤਾਂ ਦੇ ਲੰਗਰ ਸਜਾਏ ਗਏ ਸਨ। ਨਗਰ ਕੀਤਰਨ ਦੌਰਾਨ ਜਿੱਥੇ ਕੀਰਤਨੀ ਕਥਿਆਂ ਵੱਲੋਂ ਗੁਰੂ ਜਸ ਸਰਵਣ ਕਰਵਾਇਆ ਗਿਆ ਉੱਥੇ ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੀ ਗੱਤਕਾ ਟੀਮ ਵੱਲੋਂ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਅਤੇ ਧਾਰਮਿਕ ਕੋਰੀਓਗ੍ਰਾਫੀਆਂ ਪੇਸ਼ ਕਰਕੇ ਸੰਗਤਾਂ ਨੂੰ ਜੈਕਾਰੇ ਲਾਉਣ ਲਈ ਮਜ਼ਬੂਰ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਉਕਤ ਸਕੂਲ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਕਵੀਸ਼ਰੀਆ ਰਾਹੀਂ ਗੁਰ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਗੁਰਦੁਆਰਾ ਸਹਿਬ ਦੇ ਹੈੱਡ ਗ੍ਰੰਥੀ ਭਾਈ ਬਲਜੀਤ ਸਿੰਘ ਜੀ ਨੇ ਸਾਰੀਆਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਗੁਰੂਆਂ ਦੇ ਦੱਸੇ ਹੋਏ ਮਾਰਗ ਅਤੇ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਉਹਨਾਂ ਨੌਜਵਾਨਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਪ੍ਰੇਰਨਾ ਵੀ ਦਿੱਤੀ। ਨਗਰ ਕੀਰਤਨ ਮੌਕੇ ਭਾਈ ਪ੍ਰੀਤਮ ਸਿੰਘ ਖਾਲਸਾ, ਭਾਈ ਬੂਟਾ ਸਿੰਘ, ਭਾਈ ਅਮਰਜੀਤ ਸਿੰਘ ਸੈਕਟਰੀ, ਭਾਈ ਜਗਤਾਰ ਸਿੰਘ ਮਾਨ, ਡਾਕਟਰ ਮਲਕੀਤ ਮਾਨ, ਅਵਤਾਰ ਸਿੰਘ ਮਾਨ, ਭਾਈ ਗੁਰਬਿੰਦਰ ਸਿੰਘ ਹੈੱਡ ਗ੍ਰੰਥੀ ਪਿੰਡ ਕੌਰੇਆਣਾ, ਭਾਈ ਗੋਬਿੰਦ ਸਿੰਘ ਬੰਗੀ ਹੈੱਡ ਗ੍ਰੰਥੀ ਸੀਂਗੋ, ਭਾਈ ਜਸਵੰਤ ਸਿੰਘ, ਭਗਤ ਸਿੰਘ ਮਿਰਜ਼ੇਆਣਾ ਤੋਂ ਇਲਾਵਾ ਸਮੁੱਚੀਆਂ ਸੰਗਤਾਂ ਮੌਜੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration