"/> ਸਮਾਜਕ ਸਮੱਸਿਆਵਾਂ ਦੇ ਹੱਲ ਲਈ ਧਰਮ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ–ਭਾਈ ਗੋਬਿੰਦ ਸਿੰਘ ਲੌਂਗੋਵਾਲ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਮਾਜਕ ਸਮੱਸਿਆਵਾਂ ਦੇ ਹੱਲ ਲਈ ਧਰਮ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ–ਭਾਈ ਗੋਬਿੰਦ ਸਿੰਘ ਲੌਂਗੋਵਾਲ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਇਆ ਵਿਸ਼ਾਲ ਗੁਰਮਤਿ ਸਮਾਗਮ
Published On: punjabinfoline.com, Date: Jan 21, 2018

ਤਲਵੰਡੀ ਸਾਬੋ, 21 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਤਹਿਤ ਉਲੀਕੇ ਗਏ ਹਫਤਾਵਾਰੀ ਸਮਾਗਮਾਂ ਦੀ ਆਰੰਭਤਾ ਅੱਜ ਇੱਥੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਇੱਕ ਵਿਸ਼ਾਲ ਗੁਰਮਤਿ ਸਮਾਗਮ ਨਾਲ ਕੀਤੀ ਗਈ। ਇਸ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨੰਦ ਸਿੰਘ ਤੇ ਭਾਈ ਸਾਹਿਬ ਸਿੰਘ ਦੇ ਰਾਗੀ ਜੱਥਿਆਂ ਅਤੇ ਪ੍ਰਸਿੱਧ ਕਥਾਵਾਚਕ ਭਾਈ ਬਲਦੇਵ ਸਿੰਘ ਲੁਧਿਆਣਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ।
ਇਸ ਦੌਰਾਨ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੰਗਤਾਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਲਈ ਪ੍ਰਚਾਰਕ ਸ਼੍ਰੇਣੀ ਦਾ ਅਹਿਮ ਯੋਗਦਾਨ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਮਾਤਰ ਅਜਿਹੀ ਸੰਸਥਾ ਹੈ ਜੋ ਵੱਡੀ ਗਿਣਤੀ ਵਿਚ ਪ੍ਰਚਾਰਕਾਂ, ਢਾਡੀ, ਕਵੀਸ਼ਰਾਂ ਤੇ ਰਾਗੀਆਂ ਦੁਆਰਾ ਸੰਗਤਾਂ ਤਕ ਪਹੁੰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰਕ ਸ਼੍ਰੇਣੀ ਦਾ ਵੀ ਫਰਜ਼ ਹੈ ਕਿ ਵਰਤਮਾਨ ਸਮੇਂ ਦੀ ਲੋੜ ਅਨੁਸਾਰ ਪ੍ਰਚਾਰ ਢੰਗ ਅਪਣਾਉਣ। ਉਨ੍ਹਾਂ ਕਿਹਾ ਕਿ ਸਾਡੇ ਪਾਸ ਸੰਗਤਾਂ ਨੂੰ ਦੱਸਣ ਲਈ ਅਮੀਰ ਤੇ ਵਿਲੱਖਣ ਇਤਿਹਾਸ ਹੈ ਜੋ ਸੁਣਨ ਵਾਲਿਆਂ ਨੂੰ ਸਹਿਜੇ ਹੀ ਧਰਮ ਨਾਲ ਜੋੜਨ ਲਈ ਉਤਸ਼ਾਹਤ ਕਰਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਹਫਤਾਵਾਰੀ ਸਮਾਗਮ ਆਰੰਭ ਕਰਨ ਦੀ ਪ੍ਰਸ਼ੰਸਾ ਵੀ ਕੀਤੀ ਇਸ ਮੌਕੇ, ਵਿਧਾਇਕ ਸ. ਦਿਲਰਾਜ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸ. ਗੁਰਮੀਤ ਸਿੰਘ ਬੂਹ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਸ. ਨਵਤੇਜ ਸਿੰਘ ਕਾਉਣੀ ਤੇ ਸ. ਹਰਦੇਵ ਸਿੰਘ ਰੋਗਲਾ, ਮੈਂਬਰ ਸ. ਮੋਹਣ ਸਿੰਘ ਬੰਗੀ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ. ਬਿੱਕਰ ਸਿੰਘ ਚੰਨੂ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਬੀਬੀ ਪਰਮਜੀਤ ਕੌਰ, ਜਥੇਦਾਰ ਇੰਦਰਮੋਹਣ ਸਿੰਘ ਲ਼ਖਮੀਰੇਵਾਲ, ਬੀਬੀ ਰਣਜੀਤ ਕੌਰ ਘਰਾਚੋਂ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਕਿਰਨਵੀਰ ਕੌਰ ਭੁੱਲਰ, ਸ. ਬਲਦੇਵ ਸਿੰਘ ਚੂੰਘਾ, ਸ. ਸੁਖਦਰਸ਼ਨ ਸਿੰਘ ਮਰਾੜ, ਜਥੇਦਾਰ ਲਾਭ ਸਿੰਘ ਦੇਵੀਨਗਰ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਮਿੱਠੂ ਸਿੰਘ ਕਾਹਨੇਕੇ, ਸ. ਸੁਖਦੇਵ ਸਿੰਘ ਬਾਠ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਨਰਿੰਦਰ ਕੌਰ ਰਣੀਆ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਦਾਤੇਵਾਸ, ਸ. ਕੌਰ ਸਿੰਘ, ਸ. ਉਦੈ ਸਿੰਘ ਲੌਂਗੋਵਾਲ, ਸ. ਸੁਖਦੇਵ ਸਿੰਘ ਦਿਆਲਪੁਰਾ, ਸ. ਦਰਸ਼ਨ ਸਿੰਘ ਕੋਟਫੱਤਾ, ਸ. ਸਵਰਨ ਸਿੰਘ ਹੀਰੇਵਾਲਾ, ਬਾਬਾ ਮੇਜਰ ਸਿੰਘ, ਬਾਬਾ ਅਰਜਨ ਦੇਵ ਸਿੰਘ, ਬਾਬਾ ਛੋਟਾ ਸਿੰਘ, ਸ. ਗੁਰਮੀਤ ਸਿੰਘ ਬੁਰਜਮਹਿਮਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੋ: ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਕੇਵਲ ਸਿੰਘ ਗਿੱਲ, ਸ. ਕਰਨ ਸਿੰਘ, ਸ. ਬਲਦੇਵ ਸਿੰਘ ਤੇ ਸ. ਗੁਰਲਾਲ ਸਿੰਘ ਮੈਨੇਜਰ, ਗਿਆਨੀ ਜਸਵਿੰਦਰ ਸਿੰਘ ਸ਼ਹੂਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration