"/> ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਖਾਲਸਾਈ ਸੱਭਿਆਚਾਰਕ ਉਤਸਵ ਦਾ ਆਯੋਜਨ 5 ਅਤੇ 6 ਮਾਰਚ ਨੂੰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਖਾਲਸਾਈ ਸੱਭਿਆਚਾਰਕ ਉਤਸਵ ਦਾ ਆਯੋਜਨ 5 ਅਤੇ 6 ਮਾਰਚ ਨੂੰ

Published On: punjabinfoline.com, Date: Feb 28, 2018

ਤਲਵੰਡੀ ਸਾਬੋ, 28 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕਾਲਜ ਦੀ ਸਥਾਪਨਾ ਦੇ 20ਵੀਂ ਵਰੇਗੰਢ ਦੇ ਮੌਕੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਚੌਥਾ ਖਾਲਸਾਈ ਸਭਿਆਚਾਰਕ ਉਤਸਵ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਉਤਸਵ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਦੱਸਿਆ ਕਿ ਉਤਸਵ ਦੇ ਪ੍ਰਬੰਧਾਂ ਨੂੰ ਡਾ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਐਜੂਕੇਸ਼ਨ, ਐਸ. ਜੀ. ਪੀ. ਸੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਉਲੀਕਿਆ ਗਿਆ। ਇਸ ਸਭਿਆਚਾਰਕ ਉਤਸਵ ਵਿੱਚ ਐਸ. ਜੀ. ਪੀ. ਸੀ ਦੇ ਅਧੀਨ ਚੱਲ ਰਹੇ 42 ਅਦਾਰੇ ਜੋ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਹਨ ਉਹਨਾਂ ਵੱਖ-ਵੱਖ ਅਦਾਰਿਆਂ ਤੋਂ 2000 ਦੇ ਕਰੀਬ ਪ੍ਰਤੀਯੋਗੀ ਹਿੱਸਾ ਲੈਣਗੇ। ਇਸ ਉਤਸਵ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿੱਖ ਇਤਹਾਸ ਅਤੇ ਸਿੱਖ ਸਭਿਆਚਾਰ ਨਾਲ ਜੋੜਣਾ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਸਖਸ਼ੀਅਤਾਂ ਨੂੰ ਉਸਾਰੂ ਬਣਾਇਆ ਜਾ ਸਕੇ ਅਤੇ ਸੁਚੱਜੇ ਸਮਾਜ ਦੀ ਸਿਰਜਣਾ ਹੋ ਸਕੇ। ਕਾਲਜ ਪ੍ਰਿੰਸੀਪਲ ਨੇ ਇਹ ਵੀ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਸੰਸਥਾ ਇਸ ਖੇਤਰ ਵਿੱਚ ਲੜਕੀਆਂ ਦੀ ਵਿਦਿਆ ਦੇ ਪਾਸਾਰ ਲਈ ਆਪਣਾ ਇੱਕ ਬਹੁਮੁੱਲਾ ਯੋਗਦਾਨ ਪਾ ਰਹੀ ਹੈ। ਇਹ ਵਿਦਿਅਕ ਸੰਸਥਾ ਨੇ ਵਿਦਿਆ ਦੇ ਨਾਲ ਸੱਭਿਆਚਾਰਕ ਖੇਤਰ ਵਿਚ ਵੀ ਬਹੁਤ ਨਾਮ ਕਮਾਇਆ ਹੈ। ਇਸ ਵਾਰ ਸੰਸਥਾ ਵਿਚ ਚੌਥਾ ਖਾਲਸਾਈ ਸਭਿਆਚਾਰਕ ਉਤਸਵ ਕਾਲਜ ਵਿਖੇ 5 ਅਤੇ 6 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਉਤਸਵ ਸਬੰਧੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਉਸ਼ਾਹਿਤ ਕਰਨ ਲਈ ਐਸ. ਜੀ. ਪੀ. ਸੀ ਦੇ ਮਾਣਯੋਗ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੋਂਗੋਵਾਲ ਨੇ ਆਪਣਾ ਆਸ਼ੀਰਵਾਦ ਅਤੇ ਸ਼ੁੱਭ ਕਾਮਨਾਵਾਂ ਭੇਜੀਆਂ ਅਤੇ ਉਮੀਦ ਜਾਹਰ ਕੀਤੀ ਕਿ ਵਿਦਿਅਕ ਅਦਾਰਿਆ ਵਿਚ ਅਜਿਹੇ ਸੱਭਿਆਚਾਰਕ ਉਤਸਵ ਮਨਾਏ ਜਾਣੇ ਚਾਹੀਦੇ ਹਨ ਤਾਂ ਜੋ ਕਿ ਨੌਜਵਾਨ ਪੀੜੀ ਨੂੰ ਇੱਕ ਸਹੀ ਸੇਧ ਮਿਲੇ ਅਤੇ ਆਪਣੇ ਵਿਰਸੇ ਨਾਲ ਜੋੜਿਆ ਜਾ ਸਕੇ।ਕਾਲਜ ਸਟਾਫ ਅਤੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਇਸ ਉਤਸਵ ਦੀਆਂ ਤਿਆਰੀਆ ਵਿਚ ਜੂਟੇ ਹਨ ਤਾਂ ਜੋ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਢੰਗ ਨਾਲ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration