"/> ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਨੇ ਕੀਤਾ 'ਔਸਿਸ' ਮੈਗਜ਼ੀਨ ਰਿਲੀਜ਼
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਨੇ ਕੀਤਾ 'ਔਸਿਸ' ਮੈਗਜ਼ੀਨ ਰਿਲੀਜ਼

Published On: punjabinfoline.com, Date: Mar 25, 2018

ਤਲਵੰਡੀ ਸਾਬੋ, 25 ਮਾਰਚ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਲਹਿਰੀ ਦੇ ਸਕੂਲ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਕੂਲ ਦਾ 'ਔਸਿਸ' ਨਾਂ ਦਾ ਮੈਗਜ਼ੀਨ ਰੀਲੀਜ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੀਆਂ ਸਾਲ ਭਰ ਦੀਆਂ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਦੇ ਨਾਲ-ਨਾਲ ਸਕੂਲ ਦੀਆਂ ਸਲਾਨਾ ਗਤੀਵਿਧੀਆਂ 'ਤੇ ਚਾਨਣਾ ਪਾਇਆ ਗਿਆ ਹੈ। ਇਸ ਮੈਗਜ਼ੀਨ ਨੂੰ ਪੁਲਿਸ ਇੰਸਪੈਕਟਰ ਸ਼ਮਸ਼ੇਰ ਸਿੰਘ ਜੀ ਅਤੇ ਨੰਬਰਦਾਰ ਜਸਪਾਲ ਸਿੰਘ ਲਹਿਰੀ ਦੁਆਰਾ ਰਿਲੀਜ਼ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਇਸ ਮੈਗਜ਼ੀਨ ਵਿੱਚੋਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਉਹਨਾਂ ਨੂੰ ਹੋਰ ਮਿਹਨਤ ਕਰਕੇ ਅੱਗੇ ਵਧਣ ਦੀ ਨਸੀਹਤ ਦਿੱਤੀ। ਉਹਨਾਂ ਨੇ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ 'ਚ ਬੱਚਿਆਂ ਨੂੰ ਅੱਗੇ ਵਧਣ ਅਤੇ ਬੁਰੀਆਂ ਆਦਤਾਂ ਨੂੰ ਛੱਡਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਗੱਲ ਦੀ ਪ੍ਰੋੜਤਾ ਕਰਦਿਆਂ ਨੰਬਰਦਾਰ ਜਸਪਾਲ ਸਿੰਘ ਨੇ ਸਕੂਲ ਦੀਆਂ ਇਹਨਾਂ ਪ੍ਰਾਪਤੀਆਂ ਨੁੰ ਸਿਰਫ਼ ਪੰਜਾਬ ਹੀ ਨਹੀਂ ਸਗੋਂ ਪੂਰੀ ਖਲਕਤ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੀ ਗੱਲ ਕੀਤੀ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਜਿੱਥੇ ਸਟਾਫ ਅਤੇ ਵਿਦਿਆਰਥੀਆਂ ਨੂੰ ਮੈਗਜ਼ੀਨ ਦੀ ਵਧਾਈ ਦਿੱਤੀ ਉੱਥੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਵਿੱਦਿਆ ਗ੍ਰਹਿਣ ਕਰਨ ਦੀ ਪ੍ਰੇਰਨਾ ਦਿੱਤੀ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration