"/> ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲਾਇਆ ਜਾ ਰਿਹੈ ਫਰੀ ਮੈਡੀਕਲ ਚੈੱਕ ਅੱਪ ਕੈਂਪ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲਾਇਆ ਜਾ ਰਿਹੈ ਫਰੀ ਮੈਡੀਕਲ ਚੈੱਕ ਅੱਪ ਕੈਂਪ

Published On: punjabinfoline.com, Date: Apr 12, 2018

ਤਲਵੰਡੀ ਸਾਬੋ, 12 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਬਲਾਕ ਤਲਵੰਡੀ ਸਾਬੋ ਇਕਾਈ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਫਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਦਸਿਆ ਕਿ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਮੌਕੇ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੀਆਂ ਸੰਗਤਾਂ ਦੀ ਸਿਹਤ ਸੰਭਾਲ ਲਈ ਫਰੀ ਮੈਡੀਕਲ ਚੈੱਕ ਅੱਪ ਕੈਂਪ ਵਿਸਾਖੀ ਮੇਲੇ ਦੌਰਾਨ ਲਗਾਇਆ ਜਾਵੇਗਾ ਜਿਸ ਵਿੱਚ ਬਲਾਕ ਤਲਵੰਡੀ ਸਾਬੋ ਦੇ ਵੱਖ ਵੱਖ ਪਿੰਡਾਂ ਤੋਂ ਪ੍ਰੈਕਟਿਸ ਕਰ ਰਹੇ ਡਾਕਟਰ ਸਾਹਿਬਾਨ ਮਰੀਜ਼ਾਂ ਦਾ ਫ਼ਰੀ ਚੈੱਕਅਪ ਕਰਕੇ ਮੌਕੇ ਦੀ ਜ਼ਰੂਰਤ ਅਨੁਸਾਰ ਮੇਲੇ ਵਿੱਚ ਪਹੁੰਚੀਆਂ ਸੰਗਤਾਂ ਨੂੰ ਫਰੀ ਦਵਾਈ ਵੀ ਮੁਫ਼ਤ ਮੁਹੱਈਆ ਕਰਵਾਉਣਗੇ। ਆਪਣੀ ਗੱਲ ਜਾਰੀ ਰੱਖਦਿਆਂ ਉਨ੍ਹਾਂ ਕਿਹਾ ਕਿ ਵਿਸਾਖੀ ਦਾ ਸ਼ੁਭ ਦਿਹਾੜਾ ਸਿੱਖ ਧਰਮ ਅਨੁਸਾਰ ਸਾਨੂੰ ਮਾਨਵਤਾ ਦੀ ਸੇਵਾ ਕਰਨ ਦਾ ਉਪਦੇਸ਼ ਦਿੰਦਾ ਹੈ ਜਿਸ ਤੇ ਅਮਲ ਕਰਦਿਆਂ ਮੈਡੀਕਲ ਐਸੋਸੀਏਸ਼ਨ ਵੱਲੋਂ ਜਿੱਥੇ ਵੱਖ ਵੱਖ ਧਾਰਮਿਕ ਸਥਾਨਾਂ ਤੇ ਫ਼ਰੀ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਉੱਥੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਡਾਕਟਰ ਮਲਕੀਤ ਸਿੰਘ ਮਿਰਜੇਆਣਾ, ਪ੍ਰਧਾਨ ਡਾ. ਗੱਗੜ ਸਿੰਘ ਗਹਿਲੇਵਾਲਾ, ਡਾ. ਰੇਸ਼ਮ ਸਿੰਘ ਭਾਗੀਵਾਂਦਰ, ਡਾਕਟਰ ਜਗਤਾਰ ਸਿੰਘ ਫੂਲ, ਡਾਕਟਰ ਭਰਪੂਰ ਸਿੰਘ ਸਿੰਗੋ, ਡਾਕਟਰ ਮੇਵਾ ਸਿੰਘ ਸਿਵੀਆਂ, ਸਲਾਹਕਾਰ ਡਾਕਟਰ ਬੂਟਾ ਸਿੰਘ ਸਿਵੀਆਂ, ਡਾ. ਸਰਬਜੀਤ ਕੌਰ ਭੱਟੀ, ਡਾਕਟਰ ਗੁਰਦੀਪ ਸਿੰਘ ਘੁੱਦਾ, ਡਾ. ਗੁਰਦਾਸ ਸਿੰਘ, ਗੁਰਸੇਵਕ ਸਿੰਘ ਢੱਡੇ, ਡਾ. ਨਿਰਭੈ ਸਿੰਘ ਭਗਤਾ, ਡਾ. ਜਗਸੀਰ ਸ਼ਰਮਾ ਅਤੇ ਡਾਕਟਰ ਰਾਮ ਕੁਮਾਰ ਭੁੱਚੋ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration