"/> ਖ਼ਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਆਮ ਆਦਮੀ ਪਾਰਟੀ ਮੈਡੀਕਲ ਕੈਂਪ ਲਾ ਕੇ ਕਰੇਗੀ ਲੋਕ ਸੇਵਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਖ਼ਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਆਮ ਆਦਮੀ ਪਾਰਟੀ ਮੈਡੀਕਲ ਕੈਂਪ ਲਾ ਕੇ ਕਰੇਗੀ ਲੋਕ ਸੇਵਾ

Published On: punjabinfoline.com, Date: Apr 12, 2018

ਤਲਵੰਡੀ ਸਾਬੋ,12 ਅਪ੍ਰੈਲ ( ਗੁਰਜੰਟ ਸਿੰਘ ਨਥੇਹਾ)-ਵਿਸਾਖੀ ਜੋੜ ਮੇਲਾ ਤਲਵੰਡੀ ਸਾਬੋ ਵਿਖੇ ਜਿੱਥੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੀਆਂ ਸਿਆਸੀ ਕਾਨਫਰੰਸਾਂ ਦੀ ਤਿਆਰੀ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਉੱਥੇ ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਵਿਸਾਖੀ ਮੇਲੇ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲੋਕ ਸੇਵਾ ਕਰਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਵਿਸਾਖੀ ਮੇਲੇ ਮੌਕੇ ਭਲਕੇ 13 ਅਪਰੈਲ ਨੂੰ ਸ਼ੁਰੂ ਹੋ ਰਹੇ ਆਮ ਆਦਮੀ ਪਾਰਟੀ ਦੇ ਮੈਡੀਕਲ ਕੈਂਪਾਂ ਦੀ ਤਿਆਰੀ ਲਈ ਅੱਜ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਆਪਣੇ ਵਲੰਟੀਅਰਾਂ ਅਤੇ ਪਾਰਟੀ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਮੈਡੀਕਲ ਕੈਂਪ ਦੀਆਂ ਸੇਵਾਵਾਂ ਲਈ ਵਲੰਟੀਅਰਾਂ ਦੀਆਂ ਵੱਖ ਵੱਖ ਡਿਊਟੀਆਂ ਲਗਾਈਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸਥਾਨਕ ਬਠਿੰਡਾ ਰੋਡ 'ਤੇ ਪਾਰਟੀ ਦੇ ਚੋਣ ਦਫ਼ਤਰ ਦੇ ਬਿਲਕੁਲ ਨਾਲ ਲੱਗਦੀ ਜਗ੍ਹਾ ਵਿੱਚ ਪਾਰਟੀ ਵਰਕਰਾਂ ਵਲੰਟੀਅਰਾਂ ਅਤੇ ਅਹੁਦੇਦਾਰਾਂ ਵੱਲੋਂ ਵਿਸਾਖੀ ਮੇਲੇ 'ਤੇ ਆਉਣ ਵਾਲੀਆਂ ਸੰਗਤਾਂ ਵਾਸਤੇ ਫ਼ਰੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਅਨੁਭਵੀ ਡਾਕਟਰ ਮਰੀਜਾਂ ਦੀ ਚੈੱਕਅਪ ਕਰਨ ਦੇ ਨਾਲ ਨਾਲ ਫਰੀ ਦਵਾਈਆਂ ਵੀ ਦੇਣਗੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਪੱਕਾ ਕਲਾਂ, ਜ਼ੋਨ ਪ੍ਰਧਾਨ ਅਨਿਲ ਠਾਕਰ, ਨਛੱਤਰ ਸਿੰਘ ਜਗਾ, ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਉਦੇ ਵੀਰ ਸਿੰਘ, ਰੇਸ਼ਮ ਸਿੰਘ, ਰਾਜਬੀਰ ਸਿੰਘ, ਮੱਖਣ ਸਿੰਘ ਸਾਬਕਾ ਸਰਪੰਚ ਸੀਂਗੋ, ਬਲਜਿੰਦਰ ਸਿੰਘ, ਗੁਰਦੀਪ ਮਾਨ ਜਗਾ, ਕੁਲਦੀਪ ਸਿੰਘ ਮਿਰਜ਼ੇਆਣਾ, ਸਤਨਾਮ ਸਿੰਘ ਤਲਵੰਡੀ ਸਾਬੋ, ਕੁਲਵੰਤ ਸਿੰਘ ਅਤੇ ਪ੍ਰਗਟ ਸਿੰਘ ਸੀਂਗੋ ਆਦਿ ਆਗੂ ਹਾਜ਼ਰ ਸਨ ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration