"/> ਡਿਪਟੀ ਕਮਿਸ਼ਨਰ ਵੱਲੋਂ ਘਨੌਰ ਅਨਾਜ ਮੰਡੀ ਦਾ ਅਚਾਨਕ ਦੌਰਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਅਨਾਜ ਮੰਡੀ ਦਾ ਅਚਾਨਕ ਦੌਰਾ

ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ 'ਚ ਲੈ ਕੇ ਆਉਣ ਦੀ ਅਪੀਲ
Published On: punjabinfoline.com, Date: Apr 14, 2018

ਰਾਜਪੁਰਾ (ਰਾਜੇਸ਼ ਡਾਹਰਾ )13 ਅਪ੍ਰੈਲ :
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਘਨੌਰ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਕਣਕ ਦੀ ਆਮਦ ਦੇ 24 ਘੰਟਿਆਂ 'ਚ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ 'ਚੋਂ ਲਿਫ਼ਟਿੰਗ ਵੀ 24 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇ। 
ਘਨੌਰ ਦੀ ਮੰਡੀ 'ਚ ਪਨਗ੍ਰੇਨ, ਮਾਰਕਫੈਡ ਤੇ ਐਫ.ਸੀ.ਆਈ. ਵੱਲੋਂ ਖਰੀਦ ਕੀਤੀ ਜਾ ਰਹੀ ਹੈ, ਡਿਪਟੀ ਕਮਿਸ਼ਨਰ ਨੇ ਇਨ੍ਹਾਂ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ 'ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ। ਸ੍ਰੀ ਕੁਮਾਰ ਅਮਿਤ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਉਨ੍ਹਾਂ ਦੱਸਿਆ ਕਿ  ਇਸ ਲਈ ਸਬੰਧਤ ਸਬ ਡਵੀਜਨ ਦੇ ਐਸ.ਡੀ.ਐਮ. ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ ਤੇ ਉਨ੍ਹਾਂ ਦੀ ਅਗਵਾਈ ਹੇਠ ਦੋ-ਦੋ ਅਧਿਕਾਰੀਆਂ ਦੀ ਟੀਮ ਨੂੰ ਹਰ ਮੰਡੀ 'ਤੇ ਤਾਇਨਾਤ ਕੀਤਾ ਗਿਆ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਇਸ ਦੀ ਜਾਣਕਾਰੀ ਉਨ੍ਹਾਂ ਨੂੰ ਦੇ ਸਕਦਾ ਹੈ। 
ਘਨੌਰ ਮੰਡੀ 'ਚ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਸ. ਧਰਮ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਸ. ਗੁਰਮੀਤ ਸਿੰਘ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ. ਬਲਜਿੰਦਰ ਸਿੰਘ ਤੇ ਸ. ਹਰਵਿੰਦਰ ਸਿੰਘ ਆਦਿ ਸਮੇਤ ਕਿਸਾਨ ਤੇ ਹੋਰ ਮੌਜੂਦ ਸਨ।
ਇਸੇ ਦੌਰਾਨ ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 105 ਮੰਡੀਆਂ ਵਿੱਚੋਂ 57 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿੱਚ ਅੱਜ ਤੱਕ 51670 ਮੀਟਰਿਕ ਟਨ ਕਣਕ ਪੁੱਜੀ ਹੈ ਜਿਸ ਵਿੱਚੋਂ ਹੁਣ ਤੱਕ 45529 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਅੱਜ ਜ਼ਿਲ੍ਹੇ ਵਿੱਚ 18045 ਮੀਟਰਿਕ ਟਨ ਦੀ ਆਮਦ ਅਤੇ 17918 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ। 
ਉਨ੍ਹਾਂ ਦੱਸਿਆਂ ਖ਼ਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 5538 ਮੀਟਰਿਕ ਟਨ, ਮਾਰਕਫੈਡ ਵੱਲੋਂ 13171 ਮੀਟਰਿਕ ਟਨ, ਪਨਸਪ ਵੱਲੋਂ 9148 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 10640 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 4402 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 2620 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦ ਕਿ ਵਪਾਰੀਆਂ ਵੱਲੋਂ ਹੁਣ ਤੱਕ 10 ਮੀਟਰਿਕ ਟਨ ਕਣਕ ਖ਼ਰੀਦੀ ਗਈ ਹੈ। 

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration