"/> ਮੋਦੀ ਸਰਕਾਰ ਜਲਦੀ ਲਾਗੂ ਕਰੇਗੀ ਸਵਾਮੀਨਾਥਨ ਦੀ ਰਿਪੋਰਟ- ਸੁਖਬੀਰ ਬਾਦਲ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮੋਦੀ ਸਰਕਾਰ ਜਲਦੀ ਲਾਗੂ ਕਰੇਗੀ ਸਵਾਮੀਨਾਥਨ ਦੀ ਰਿਪੋਰਟ- ਸੁਖਬੀਰ ਬਾਦਲ

ਕੈਪਟਨ ਸਰਕਾਰ ਦਾ ਹਾਲ 'ਚੱਲ ਰਾਣੀ ਤੇਰਾ ਰੱਬ ਰਾਖਾ' ਵਰਗਾ- ਚੰਦੂਮਾਜਰਾ,,,,, ਦਲਿਤਾਂ ਦਾ ਨਿਰਾਦਰ ਕਰ ਰਹੇ ਹਨ ਕਾਂਰਸੀ ਆ
Published On: punjabinfoline.com, Date: Apr 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਦੇਣ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤੇ ਜਾਣ ਦਾ ਅਮਲ ਤੇਜ਼ ਹੋ ਚੁੱਕਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਜਲਦੀ ਇਸ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦੇਣ ਮਗਰੋਂ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਬਾਦਲ ਨੇ ਕਿਹਾ ਕਿ ਕਿਸਾਨੀ ਸੰਕਟ ਨੂੰ ਦੂਰ ਕਰਨ ਲਈ ਅਕਾਲੀ ਦਲ ਵੱਲੋਂ ਲਗਾਤਾਰ ਕੇਂਦਰ ਸਰਕਾਰ 'ਤੇ ਜ਼ੋਰ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਐਮ. ਪੀਜ਼ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ, ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਮਿਲ ਕੇ ਜਾਣੂੰ ਕਰਵਾਇਆ ਹੈ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਦਾ ਇੱਕੋ ਇੱਕ ਤਰੀਕਾ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ। ਸ. ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਯਕੀਨ ਦਿਵਾਇਆ ਹੈ ਕਿ ਇਹ ਰਿਪੋਰਟ ਜਲਦੀ ਤੋਂ ਜਲਦੀ ਲਾਗੂ ਕੀਤੀ ਜਾਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੇ ਅਦਾਲਤੀ ਮਾਮਲੇ ਬਾਰੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਖੁਦ ਅਦਾਲਤ ਵਿਚ ਕਿਹਾ ਹੈ ਕਿ ਸਿੱੱਧੂ ਦੋਸ਼ੀ ਹੈ, ਇਸ ਲਈ ਇੱਕ ਮੁਜਰਿਮ ਨੂੰ ਮੰਤਰੀ ਮੰਡਲ ਵਿਚ ਨਹੀਂ ਰੱਖਣਾ ਚਾਹੀਦਾ, ਉਸ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ। ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਖ਼ਤ ਟਿੱਪਣੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਡਰਦੀ ਲਾਪਤਾ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਲਈ ਵੀ ਮਿਲਣ ਲਈ ਸਮਾਂ ਨਹੀਂ ਹੈ, ਪੰਜਾਬ ਦੇ ਆਮ ਲੋਕਾਂ ਨੂੰ ਮਿਲਣਾ ਤਾਂ ਦੂਰ ਦੀ ਗੱਲ ਹੈ। ਉਹਨਾਂ ਕਿਹਾ ਕਿ ਸਰਕਾਰ ਪੂਰੀ ਤਰਾਂ ਬੇਲਗਾਮ ਹੈ। ਕਿਸੇ ਅਧਿਕਾਰੀ ਨੂੰ ਪਤਾ ਨਹੀਂ ਕਿ ਉਸ ਨੇ ਕਿਸ ਤੋਂ ਨਿਰਦੇਸ਼ ਲੈਣਾ ਹੈ। ਕੋਈ ਕਿਸੇ ਨੂੰ ਜੁਆਬਦੇਹ ਨਹੀਂ ਅਤੇ ਲੋਕ ਖੱਜਲ ਖੁਆਰ ਹੋ ਰਹੇ ਹਨ। ਤਲਵੰਡੀ ਸਾਬੋ ਹਲਕੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਹਲਕੇ ਦਾ ਜੋ ਵੀ ਵਿਕਾਸ ਹੋਇਆ ਹੈ, ਉਹ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਹਲਕੇ ਦਾ ਵਿਕਾਸ ਕਰਨਾ ਤਾਂ ਦੂਰ, ਪੰਜ ਸਾਲ ਇੱਥੇ ਕਦੇ ਪੈਰ ਵੀ ਨਹੀਂ ਸੀ ਧਰਿਆ। ਇਸ ਵਾਰ ਸਰਕਾਰ ਬਣੀ ਨੂੰ ਸਵਾ ਸਾਲ ਹੋ ਗਿਆ ਅਤੇ ਇਸ ਹਲਕੇ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਅਜੇ ਤੀਕ ਦਰਸ਼ਨ ਨਹੀਂ ਹੋਏ। ਉਹਨਾਂ ਕਿਹਾ ਕਾਂਗਰਸ ਸਰਕਾਰ ਖਾਲੀ ਖਜ਼ਾਨੇ ਦਾ ਬਹਾਨਾ ਬਣਾ ਕੇ ਸਾਰੇ ਵਿਕਾਸ ਕਾਰਜਾਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਇਕੱਲੇ ਤਲਵੰਡੀ ਸਾਬੋ ਹਲਕੇ ਨੂੰ ਹੀ 200-250 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਸੀ। ਇਸ ਮੌਕੇ ਸਾਰੀਆਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ਾਂ 'ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਕਾਂਗਰਸ ਸਰਕਾਰ ਵੱਲੋਂ ਦਲਿਤ ਭਾਈਚਾਰੇ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਅਪਮਾਨ ਬਾਰੇ ਟਿੱਪਣੀ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ ਅਤੇ ਦਲਿਤਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਕਹਿ ਕੇ ਗਲ ਨਾਲ ਲਾਇਆ ਸੀ ਜਦਕਿ ਮੌਜੂਦਾ ਕਾਂਗਰਸੀਆਂ ਵੱਲੋਂ ਐਸ. ਸੀ ਭਾਈਚਾਰੇ ਦੇ ਰੰਗ ਉੱਤੇ ਅਪਮਾਨਜਨਕ ਟਿੱਪਣੀਆਂ ਕਰਕੇ ਉਹਨਾਂ ਦਾ ਨਿਰਾਦਰ ਕੀਤਾ ਜਾ ਰਿਹਾ ਹੈ। ਕਾਂਗਰਸ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਉੱਤੇ ਟਿੱਪਣੀ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਦੇ ੪੦੦ ਦਿਨ ਪੂਰੇ ਨਹੀਂ ਹੋਏ ਅਤੇ ੪੦੦ ਤੋਂ ਵੱਧ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਇਹਨਾਂ 'ਚੋਂ ਜ਼ਿਆਦਾਤਰ ਖੁਦਕੁਸ਼ੀਆਂ ਬਠਿੰਡਾ ਖੇਤਰ ਵਿਚ ਹੋਈਆਂ ਹਨ। ਸਰਕਾਰ ਦੱਸੇ ਕਿ ਕੀ ਇਹਨਾਂ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ? ਇਸ ਤੋਂ ਪਹਿਲਾਂ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕਰਦਿਆਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦਾ ਹਾਲ 'ਚੱਲ ਰਾਣੀ ਤੇਰਾ ਰੱਬ ਰਾਖਾ' ਵਰਗਾ ਹੈ। ਪੂਰਾ ਸਿਸਟਮ ਤਬਾਹ ਹੋ ਚੁੱਕਿਆ ਹੈ। ਸਾਰੀਆਂ ਲੋਕ ਭਲਾਈ ਸਕੀਮਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ। ਵਿਕਾਸ ਕਾਰਜਾਂ ਨੂੰ ਰੋਕ ਦਿੱਤਾ ਗਿਆ ਹੈ। ਲੋਕ ਇੱਕ ਸਾਲ ਵਿਚ ਹੀ ਇੰਨੇ ਤੰਗ ਹੋ ਗਏ ਹਨ ਕਿ ਅਗਲੀਆਂ ਚੋਣਾਂ ਦੀ ਉਡੀਕ ਕਰਨ ਲੱਗ ਪਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਬਲਵਿੰਦਰ ਸਿੰਘ ਭੂੰਦੜ, ਐਸ.ਜੀ.ਪੀ.ਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਨਮੇਜਾ ਸਿੰਘ ਸੇਖੋਂ, ਦਰਸ਼ਨ ਸਿੰਘ ਕੋਟਫੱਤਾ, ਜੀਤਮਹਿੰਦਰ ਸਿੰਘ ਸਿੱਧੂ, ਦਿਲਰਾਜ ਸਿੰਘ ਭੂੰਦੜ ਅਤੇ ਸਤਬੀਰ ਸਿੰਘ ਖਟੜਾ ਨੇ ਵੀ ਸੰਬੋਧਨ ਕੀਤਾ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration