"/> ਘਰ ਘਰ ਤੱਕ ਲੈ ਕੇ ਜਾਵੇਗਾ ਯੂਥ ਅਕਾਲੀ ਦਲ ਦਸਤਾਰ ਸਜਾਓ ਮੁਹਿੰਮ ਨੂੰ- ਸੁਖਬੀਰ ਬਾਦਲ, ਮਜੀਠੀਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਘਰ ਘਰ ਤੱਕ ਲੈ ਕੇ ਜਾਵੇਗਾ ਯੂਥ ਅਕਾਲੀ ਦਲ ਦਸਤਾਰ ਸਜਾਓ ਮੁਹਿੰਮ ਨੂੰ- ਸੁਖਬੀਰ ਬਾਦਲ, ਮਜੀਠੀਆ

ਯੂਥ ਅਕਾਲੀ ਦਲ ਵੱਲੋਂ ਵਿਸਾਖੀ ਤੋਂ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦਾ ਕੀਤਾ ਆਗਾਜ
Published On: punjabinfoline.com, Date: Apr 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਿੱਖੀ ਤੋਂ ਬੇਮੁੱਖ ਹੁੰਦੇ ਜਾ ਰਹੇ ਨੌਜਵਾਨਾਂ ਨੂੰ ਦੁਬਾਰਾ ਸਿੱਖੀ ਸਰੂਪ ਵਿੱਚ ਲਿਆਉਣ ਲਈ ਯੂਥ ਅਕਾਲੀ ਦਲ ਵੱਲੋਂ ਅੱਜ ਖਾਲਸਾ ਸਾਜਨਾ ਦਿਵਸ ਤੋਂ ਇੱਕ ਨਿਵੇਕਲੀ ਮੁਹਿੰਮ ਆਰੰਭਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਸ. ਬਿਕਰਮਜੀਤ ਸਿੰਘ ਮਜੀਠੀਆ ਦੀ ਯੋਗ ਅਗਵਾਈ ਵਿੱਚ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦਾ ਆਗਾਜ ਮੁਹਿੰਮ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਰਖਵਾਏ ਇੱਕ ਵੱਡੇ ਸਮਾਗਮ ਦੌਰਾਨ ਕੀਤਾ ਗਿਆ। ਵਿਸਾਖੀ ਜੋੜ ਮੇਲੇ ਮੌਕੇ ਅੱਜ ਭਾਈ ਡੱਲ ਸਿੰਘ ਪਾਰਕ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦਾ ਆਰੰਭ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਮੁਹਿੰਮ ਦੇ ਲੋਗੋ ਵਾਲੀ ਟੀ ਸ਼ਰਟ ਜਾਰੀ ਕਰਦਿਆਂ ਕੀਤਾ। ਸ. ਬਾਦਲ ਨੇ ਇਸ ਮੌਕੇ ਇਸ ਨਿਵੇਕਲੇ ਪ੍ਰਭਾਵਸ਼ਾਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਲਗਾਇਆ ਗਿਆ ਹੈ। ਇਸ ਯੂਥ ਆਗੂ ਵੱਲੋਂ ਨੌਜਵਾਨਾਂ ਨੂੰ ਦਸਤਾਰ ਸਜਾaੁਣ ਲਈ ਜਿਲ੍ਹਾ ਪੱਧਰ ਤੋਂ ਲੈ ਕੇ ਇਸ ਮੁਹਿੰਮ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਆਪਣੇ ਤਰੀਕੇ ਦੀ ਵਿਲੱਖਣ ਮੁਹਿੰਮ ਦੱਸਦਿਆਂ ਜਿੱਥੇ ਨੌਜਵਾਨਾਂ ਨੂੰ ਵਿਰਸੇ ਨਾਲ ਜੋੜਨ ਦੀ ਗੱਲ ਆਖੀ ਉੱਥੇ ਉਨਾਂ ਇਸ ਮੁਹਿੰਮ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਵੀ ਜਿੰਮੇਵਾਰੀ ਇਸ ਅਣਥੱਕ ਨੌਜਵਾਨ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੌਂਪੀ ਗਈ ਹੈ। ਇਸ ਸਮਾਗਮ ਨੂੰ ਸੰਬੋਧਨ ਦੌਰਾਨ ਮੁਹਿੰਮ ਦੇ ਕੋਆਰਡੀਨੇਟਰ ਰਾਜੂ ਖੰਨਾ ਨੇ ਪਹੁੰਚੀਆਂ ਸਖਸ਼ੀਅਤਾਂ ਅਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਸਮੁੱਚੀ ਲੀਡਰਸ਼ਿਪ ਨੂੰ ਭਰੋਸਾ ਦੁਆਇਆ ਕਿ ਉਹ ਇਸ ਮੁਹਿੰਮ ਨੂੰ ਸੂਬੇ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਆਪਣੀ ਹਰ ਸੰਭਵ ਕੋਸ਼ਿਸ ਕਰਨਗੇ। ਇਸ ਸਮਾਗਮ ਵਿੱਚ ਹਜਾਰਾਂ ਨੌਜਵਾਨਾਂ ਨੇ ਦਸਤਾਰਾਂ ਸਜਾਈਆਂ ਅਤੇ ਸੁੰਦਰ ਦਸਤਾਰ ਮੁਕਾਬਲਿਆਂ ਦੇ ਜੇਤੂਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਨਾਮ ਤਕਸੀਮ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਖ ਨੌਜਵਾਨਾਂ ਨੂੰ ਦਸਤਾਰ ਪ੍ਰਤੀ ਆਕਰਸ਼ਿਤ ਕਰਨ ਲਈ ਆਰੰਭੀ ਇਸ ਮੁਹਿੰਮ ਦੀ ਸ਼ਲ਼ਾਘਾ ਕੀਤੀ। ਸਮਾਗਮ ਵਿੱਚ ਵਿਸ਼ੇਸ ਤੌਰ 'ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਕਤ ਮੁਹਿੰਮ ਦੀ ਪੁਰਜੋਰ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਦੇ ਪ੍ਰਚਾਰ ਲਈ ਹਰ ਸੰਭਵ ਮਦੱਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਦਿਲਰਾਜ ਸਿੰਘ ਭੂੰਦੜ ਵਿਧਾਇਕ, ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਅਮਿਤ ਰਤਨ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਕੁਲਵੰਤ ਸਿੰਘ ਕੀਤੂ ਜਿਲ੍ਹਾ ਪ੍ਰਧਾਨ ਬਰਨਾਲਾ, ਗੁਰਪ੍ਰੀਤ ਬਣਾਂਵਾਲੀ, ਵਿਨਰਜੀਤ ਸਿੰਘ ਗੋਲਡੀ, ਅਮਿਤ ਸਿੰਘ ਰਾਠੀ, ਯਾਦਿਵੰਦਰ ਸਿੰਘ ਯਾਦੂ, ਸਰਨਜੀਤ ਸਿੰਘ ਚਨਾਰਥਲ, ਸਰਬਜੀਤ ਸਿੰਘ ਝਿੰਜਰ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਤਰਨਜੀਤ ਸਿੰਘ ਦੁੱਗਲ, ਮਨਪ੍ਰੀਤ ਸਿੰਘ ਤਲਵੰਡੀ, ਸੁਖਬੀਰ ਸਿੰਘ ਜੱਸੀ, ਹਰਪ੍ਰੀਤ ਸਿੰਘ ਸ਼ਿਵਾਲਿਕ, ਰਖਵਿੰਦਰ ਸਿੰਘ ਗਾਬੜੀਆ, ਕੰਵਲਜੀਤ ਸਿੰਘ ਗਿੱਲ, ਜੋਗਿੰਦਰ ਸਿੰਘ ਸਵਾਹੀਕੇ, ਅਵਤਾਰ ਸਿੰਘ ਰਾੜਾ, ਹਰਵਿੰਦਰ ਸਿੰਘ ਕਮਾਲਪੁਰ, ਬਲਜਿੰਦਰ ਸਿੰਘ ਲੋਪੋ, ਚੇਅਰਮੈਨ ਜਤਿੰਦਰ ਚੇਰੀ ਭੰਵਰੀ, ਇਕਬਾਲ ਸਿੰਘ ਅੰਨੀਆ, ਅਮੋਲਕ ਸਿੰਘ ਵਿਰਕ, ਜਸਪਾਲ ਸਿੰਘ ਝੁਨੀਰ, ਨਰਿੰਦਰਪਾਲ ਸਿੰਘ ਸਧਨਾ, ਰਣਯੋਧ ਸਿੰਘ ਲੰਬੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਨੌਜਵਾਨ ਹਾਜਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration