"/> ਵਿਸਾਖੀ ਮੇਲੇ 'ਤੇ ਲੱਖਾਂ ਸ਼ਰਧਾਲੂ ਹੋਏ ਨਤਮਸਤਕ, ਸੰਗਤਾਂ ਦੀਆਂ ਸਹੂਲਤਾਂ ਲਈ ਕਈ ਪ੍ਰਕਾਰ ਦੇ ਲੰਗਰ ਅਤੇ ਲੱਗੀਆਂ ਛਬੀਲਾਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਿਸਾਖੀ ਮੇਲੇ 'ਤੇ ਲੱਖਾਂ ਸ਼ਰਧਾਲੂ ਹੋਏ ਨਤਮਸਤਕ, ਸੰਗਤਾਂ ਦੀਆਂ ਸਹੂਲਤਾਂ ਲਈ ਕਈ ਪ੍ਰਕਾਰ ਦੇ ਲੰਗਰ ਅਤੇ ਲੱਗੀਆਂ ਛਬੀਲਾਂ

ਵਰਲਡ ਕੈਂਸਰ ਕੇਅਰ ਦਾ ਫਰੀ ਚੈੱਕ ਅੱਪ ਕੈਂਪ ਰਿਹਾ ਖਿੱਚ ਦਾ ਕੇਂਦਰ
Published On: punjabinfoline.com, Date: Apr 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਭਾਰੀ ਜੋੜ ਮੇਲਾ ਭਰਿਆ ਜਿਸ ਦੌਰਾਨ ਲੱਖਾਂ ਸੰਗਤਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੋਰ ਅਸਥਾਨਾਂ 'ਤੇ ਨਤਮਸਤਕ ਹੋ ਕੇ ਗੁਰੂ ਦੀ ਆਸੀਸ ਪ੍ਰਾਪਤ ਕੀਤੀ ਅਤੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤੇ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇਸ ਮਹਾਨ ਦਿਹਾੜੇ ਦੇ ਮੱਦੇਨਜ਼ਰ ਪ੍ਰਕਾਸ਼ ਕੀਤੇ ਗਏ ਰੱਬੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ ਅਤੇ ਨਿਰਧਾਰਿਤ ਰਾਗਾਂ ਅਨੁਸਾਰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਪ੍ਰਵਾਹ ਅੰਮ੍ਰਿਤ ਵੇਲੇ ਤੋਂ ਲੈ ਕੇ ਸਾਰਾ ਦਿਨ ਚਲਦਾ ਰਿਹਾ ਜਦੋਂ ਕਿ ਦੂਜੇ ਪਾਸੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਣੀਆਂ ਸਟੇਜ਼ਾਂ ਲਾ ਕੇ ਕਾਨਫਰੰਸਾਂ ਕੀਤੀਆਂ ਗਈਆਂ ਅਤੇ ਪੰਥਿਕ ਧਿਰਾਂ ਵੱਲੋਂ ਬੱਸ ਅੱਡੇ ਦੇ ਪਿਛਲੇ ਪਾਸੇ ਹਰ ਸਾਲ ਦੀ ਤਰ੍ਹਾਂ ਸਟੇਜ ਲਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਧਾਰਮਿਕ ਸਮਾਗਮਾਂ ਦੇ ਨਾਲ ਨਾਲ ਪੰਥਿਕ ਮਸਲਿਆਂ ਨੂੰ ਵਿਚਾਰਿਆ ਗਿਆ। ਇਸ ਵਾਰ ਵਿਸਾਖੀ ਮੌਕੇ ਵੱਖ-ਵੱਖ ਸੰਸਥਾਵਾਂ ਵੱਲੋਂ ਕਈ ਦਸਤਾਰ ਕੈਂਪ ਲਗਾ ਕੇ ਸਿੱਖ ਨੌਜਵਾਨਾਂ ਨੂੰ ਦਸਤਾਰ ਦੀ ਮਹਾਨਤਾ ਸਬੰਧੀ ਜਾਣੂੰ ਕਰਵਾਉਂਦਿਆਂ ਦਸਤਾਰ ਦੀ ਸਿਖਲਾਈ ਦੇਣ ਦੇ ਨਾਲ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਤਖਤ ਸ੍ਰੀ ਦਮਦਮਾ ਸਾਹਿਬ ਦੇ ਬਿਲਕੁੱਲ ਸਾਹਮਣੇ ਸੁਸ਼ੋਬਿਤ ਬਾਬਾ ਬੀਰ ਸਿੰਘ ਧਰਿ ਸਿੰਘ ਗੁਰਦਆਰਾ ਸਾਹਿਬ ਦੀ ਬੁੱਕਲ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਫਰੀ ਕੈਂਸਰ ਚੈੱਕ ਅੱਪ ਕੈਂਪ ਲਗਾਇਆ ਗਿਆ ਅਤੇ ਇਸ ਤੋਂ ਇਲਾਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਤਖਤ ਸਾਹਿਬ ਦੀ ਡਿਉਢੀ ਦੇ ਕੋਲ ਫ੍ਰੀ ਮੈਡੀਕਲ ਕੈਂਪ ਲਗਾ ਕੇ ਮੇਲੇ ਵਿੱਚ ਪਹੁੰਚੀਆਂ ਸੰਗਤਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਜਦੋਂ ਕਿ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੀਆਂ ਟੀਮਾਂ ਵੱਲੋਂ ਵੀ ਮੇਲੇ ਵਿੱਚ ਵੱਖ-ਵੱਖ ਥਾਵਾਂ 'ਤੇ ਆਪਣੇ ਕੈਂਪ ਲਗਾ ਕੇ ਸੰਗਤਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ। ਇਸ ਪਵਿੱਤਰ ਦਿਹਾੜੇ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਸਮੇਤ ਸਾਰੇ ਗੁਰਦੁਆਰਾ ਸਾਹਿਬਾਨ, ਨਿਸ਼ਾਨ-ਏ-ਖਾਲਸਾ ਚੌਂਕ, ਭਗਤ ਰਵੀਦਾਸ ਚੌਂਕ ਅਤੇ ਤਖਤ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਨਗਰ ਪੰਚਾਇਤ ਵੱਲੋਂ ਵਧੀਆ ਢੰਗ ਨਾਲ ਸਜਾਇਆ ਗਿਆ ਸੀ ਪ੍ਰੰਤੂ ਰਾਤ ਕਰੀਬ ਅੱਠੇ ਵਜੇ ਸੰਗਤਾਂ ਨੂੰ ਉਸ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਮਹਣਾ ਕਰਨਾ ਪਿਆ ਜਦੋਂ ਇੱਕ ਦਮ ਗਿੱਲਾਂ ਵਾਲਾ ਖੂਹ ਅਤੇ ਸਿਵਲ ਹਸਪਤਾਲ ਰੋਡ ਬਿਜਲੀ ਸਪਲਾਈ ਫੇਲ੍ਹ ਹੋ ਜਾਣ ਕਾਰਨ ਹਨੇਰੇ ਵਿੱਚ ਡੁੱਬ ਗਿਆ। ਇੱਕ ਪਾਸੇ ਵਾਸਖੀ ਜੋੜ ਮੇਲੇ ਦੌਰਾਨ ਜਿੱਥੇ ਸੰਗਤਾਂ ਨੇ ਵੱਖ-ਵੱਖ ਤਰਾਂ ਦੇ ਲੰਗਰ ਅਤੇ ਛਬੀਲਾਂ ਲਗਾ ਕੇ ਸੰਗਤਾਂ ਦੀ ਸੇਵਾ ਕਰਨ ਦੇ ਨਾਲ ਨਾਲ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕਰਕੇ ਅਤੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਆਪਣੀ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਕੀਤਾ ਉਥੇ ਦੂਜੇ ਪਾਸੇ ਜ਼ੇਬ ਕਤਰਿਆਂ ਨੇ ਵੀ ਸੰਗਤ ਦੇ ਭਾਰੀ ਇਕੱਠ ਵਿੱਚ ਆਪਣਾ ਕੰਮ ਬਾ-ਦਸਤੂਰ ਜਾਰੀ ਰੱਖਿਆ ਜਿਸ ਤੋਂ ਖੁਦ ਕਈ ਮੁਲਾਜ਼ਮ ਵੀ ਆਪਣੇ ਆਪ ਨੂੰ ਨਾ ਬਚਾ ਸਕੇ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration