"/> ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

Published On: punjabinfoline.com, Date: Apr 20, 2018

ਰਾਜਪੁਰਾ (ਰਾਜੇਸ਼ ਡਾਹਰਾ)20 ਅਪਰੈਲ
ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ 'ਤੇ ਹੀ ਦੁਕਾਨਾਂ 'ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 16 ਜੂਨ 2018 ਤੱਕ ਲਾਗੂ ਰਹਿਣਗੇ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration