"/> ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਵਿੱਚ ਭਰਤੀ ਲਈ ਸਿਖਲਾਈ ਕੈਂਪ ਸ਼ੁਰੂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਵਿੱਚ ਭਰਤੀ ਲਈ ਸਿਖਲਾਈ ਕੈਂਪ ਸ਼ੁਰੂ

Published On: punjabinfoline.com, Date: Apr 20, 2018

ਰਾਜਪੁਰਾ (ਰਾਜੇਸ਼ ਡਾਹਰਾ)20 ਅਪਰੈਲ
ਸੀ ਪਾਈਟ ਕੈਂਪ ਨਾਭਾ ਦੇ ਕੈਂਪ ਕਮਾਂਡੈਂਟ ਕਰਨਲ (ਸੇਵਾ ਮੁਕਤ) ਫਤਹਿ ਸਿੰਘ ਵਿਰਕ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਦੀ ਭਰਤੀ ਰੈਲੀ 1 ਅਗਸਤ ਤੋਂ 11 ਅਗਸਤ 2018 ਤੱਕ ਪਟਿਆਲਾ ਵਿਖੇ ਹੋ ਰਹੀ ਹੈ। ਉਹਨਾਂ ਦੱਸਿਆ ਕਿ ਸੀ-ਪਾਈਟ ਕੈਂਪ ਨਾਭਾ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਜਿਸ ਵਿੱਚ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਵਿੱਚ ਭਰਤੀ ਹੋਣ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਹਨਾਂ ਦੱਸਿਆ  ਕਿ ਸਿਖਲਾਈ ਲੈਣ ਦੇ ਚਾਹਵਾਨ ਯੁਵਕਾਂ ਦੀ ਉਮਰ ਸਾਢੇ ਸਤਾਰਾਂ ਸਾਲ ਤੋਂ 21 ਸਾਲ ਦੀ ਹੋਣੀ ਚਾਹੀਦੀ ਹੈ। ਉਹ 10ਵੀਂ ਜਮਾਤ ਘੱਟੋ ਘੱਟ 45 ਪ੍ਰਤੀਸ਼ਤ ਅੰਕਾਂ ਨਾਲ ਜਾਂ +2 ਪਾਸ ਹੋਵੇ ਅਤੇ ਕੱਦ 170 ਸੈਂਟੀਮੀਟਰ, ਛਾਤੀ 77 ਸੈਂਟੀਮੀਟਰ ਅਤੇ ਭਾਰ 50 ਕਿਲੋ ਘੱਟੋ ਘੱਟ ਹੋਣਾ ਚਾਹੀਦਾ ਹੈ।
ਕਰਨਲ ਫਤਹਿ ਸਿੰਘ ਨੇ ਦੱਸਿਆ ਕਿ ਜਿਹੜੇ ਯੁਵਕ ਉਪਰੋਕਤ ਸ਼ਰਤਾਂ ਪੂਰੀਆਂ ਕਰਦੇ ਹਨ, ਜ਼ਿਲ੍ਹਾ ਪਟਿਆਲਾ ਦੇ ਯੁਵਕ 25 ਅਪਰੈਲ ਨੂੰ, ਜ਼ਿਲ੍ਹਾ ਸੰਗਰੂਰ ਦੇ ਯੁਵਕ 26 ਅਪਰੈਲ ਅਤੇ ਜ਼ਿਲ੍ਹਾ ਬਰਨਾਲਾ ਦੇ ਯੁਵਕ 27 ਅਪਰੈਲ ਨੂੰ ਸੀ-ਪਾਈਟ ਕੈਂਪ ਨਾਭਾ ਵਿਖੇ ਸਵੇਰੇ 9.00 ਵਜੇ ਨਿੱਜੀ ਤੌਰ 'ਤੇ ਆਪਣੇ ਅਸਲ ਸਰਟੀਫਿਕੇਟ ਲੈ ਕੇ ਚੋਣ ਵਾਸਤੇ ਆ ਸਕਦੇ ਹਨ। ਉਹਨਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81463-94500 ਅਤੇ 93575-19738 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration