"/> ਸੰਗਰੂਰ ਵਿਚ ਰੌਸ਼ਨੀ ਸਕੀਮ ਅਤੇ ਪੰਘੂੜਾ ਸਕੀਮ ਤਹਿਤ ਪ੍ਰੋਗਰਾਮ ਹੋਵੇਗਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੰਗਰੂਰ ਵਿਚ ਰੌਸ਼ਨੀ ਸਕੀਮ ਅਤੇ ਪੰਘੂੜਾ ਸਕੀਮ ਤਹਿਤ ਪ੍ਰੋਗਰਾਮ ਹੋਵੇਗਾ

Published On: punjabinfoline.com, Date: May 09, 2018

ਸੰਗਰੂਰ, 9 ਮਈ (ਸਪਨਾ ਰਾਣੀ)- ਸਥਾਨਕ ਨੈਸ਼ਨਲ ਨਰਸਿੰਗ ਇੰਸਟੀਚਿਊਟ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ. ਗਗਨ ਕੁੰਦਰਾ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਨੇ ਸ਼ਿਰਕਤ ਕੀਤੀ | ਉਨ੍ਹਾਂ ਨਾਲ ਸ੍ਰੀਮਤੀ ਇਸਮਤ ਵਿਜੈ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ)-ਕਮ-ਅਵੇਤਨੀ ਸਕੱਤਰ ਰੈੱਡ ਕਰਾਸ ਸੁਸਾਇਟੀ ਅਤੇ ਹੋਰ ਮੈਂਬਰ ਹਾਜ਼ਰ ਸਨ | ਸਮਾਗਮ ਦੀ ਸ਼ੁਰੂਆਤ ਸ੍ਰੀਮਤੀ ਗਗਨ ਕੁੰਦਰਾ ਨੇ ਹੈਨਰੀ ਡੋਨਾਂਟ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਅਤੇ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀਮਤੀ ਗਗਨ ਕੁੰਦਰਾ ਨੇ ਕਿਹਾ ਕਿ ਹਰੇਕ ਨੌਜਵਾਨ ਨੰੂ ਮਾਨਵਤਾ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵਲੋਂ ਜਲਦੀ ਹੀ ਰੌਸ਼ਨੀ ਸਕੀਮ, ਪੰਘੂੜਾ ਸਕੀਮ ਅਤੇ ਸੰਜੀਵਨੀ ਮੈਡੀਕਲ ਕੈਂਪ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration