"/> ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਨਤੀਜਾ ਰਿਹਾ ਸੌ ਫੀਸਦੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਨਤੀਜਾ ਰਿਹਾ ਸੌ ਫੀਸਦੀ

Published On: punjabinfoline.com, Date: May 09, 2018

ਤਲਵੰਡੀ ਸਾਬੋ, 9 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ।
ਇਸ ਸੰਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਵਿੱਚੋਂ 42 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ ਕ੍ਰਮਵਾਰ ਰਜਤ ਸੋਨੀ ਨੇ 650/588, ਸੁਰਿੰਦਰ ਸਿੰਘ ਨੇ 650/587 ਅਤੇ ਪ੍ਰਨੀਤ ਕੌਰ ਨੇ 650/564 ਨੰਬਰ ਪ੍ਰਾਪਤ ਕੀਤੇ। ਇਹਨਾਂ ਤੋਂ ਇਲਾਵਾ ਬਾਕੀ ਦੇ ਸਾਰੇ ਬੱਚਿਆਂ ਨੇ ਵੀ ਪਹਿਲੇ ਦਰਜ਼ੇ 'ਚ ਇਹ ਪ੍ਰੀਖਿਆ ਪਾਸ ਕੀਤੀ ਹੈ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਸਿੱਧੂ ਨੇ ਸਕੂਲ ਸਟਾਫ, ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵਿੱਦਿਆ ਦੇ ਖੇਤਰ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ. ਲਖਵੀਰ ਸਿੰਘ, ਮੈਡਮ ਪਰਮਜੀਤ ਕੌਰ, ਅਜੇ ਕੁਮਾਰ, ਜਸਪਾਲ ਕੁਮਾਰ, ਹਰਵਿੰਦਰ ਸਿੰਘ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਸੁਖਜੀਤ ਕੌਰ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration