"/> ਸ਼ਿਲਾਂਗ ਵਿਖੇ ਸਿੱਖ ਭਾਈਚਾਰੇ ਨਾਲ ਵਾਪਰੀ ਘਟਨਾ ਅਤੀ ਮੰਦਭਾਗੀ- ਸਰਬੱਤ ਖਾਲਸਾ ਜਥੇਦਾਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼ਿਲਾਂਗ ਵਿਖੇ ਸਿੱਖ ਭਾਈਚਾਰੇ ਨਾਲ ਵਾਪਰੀ ਘਟਨਾ ਅਤੀ ਮੰਦਭਾਗੀ- ਸਰਬੱਤ ਖਾਲਸਾ ਜਥੇਦਾਰ

Published On: punjabinfoline.com, Date: Jun 03, 2018

ਤਲਵੰਡੀ ਸਾਬੋ, 3ਜੂਨ (ਗੁਰਜੰਟ ਸਿੰਘ ਨਥੇਹਾ)- ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਦੀ ਅਨਾਜ਼ ਮੰਡੀ ਵਿਖੇ ਇਨਸਾਫ ਮੋਰਚਾ ਲਾਈ ਬੈਠੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਭਾਈ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਅਕਲ ਤਖਤ ਸਾਹਿਬ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕੱਲ੍ ਮੇਘਾਲਿਆ ਦੇ ਸ਼ਿਲਾਂਗ ਵਿੱਚ ਸਿੱਖ ਭਾਈਚਾਰੇ ਨਾਲ ਵਾਪਰੀ ਅਤੀ ਮੰਦਭਾਗੀ ਘਟਨਾ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਨਾਲ ਵਾਪਰੀਆਂ ਇਹ ਘਟਨਾਵਾਂ ਅਜ਼ਾਦ ਭਾਰਤ ਵਿੱਚ ਇਹਨਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਂਦੀਆਂ ਹਨ। ਅਜਿਹੀਆਂ ਘਟਨਾਵਾਂ ਅਜਾਦ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੂਰੇ ਭਾਰਤ ਵਿੱਚ ਸਿੱਖਾਂ ਨਾਲ ਬੇਇਨਸਾਫੀ ਹੋ ਰਹੀ ਹੈ, ਗੁਰਬਾਣੀ ਦੀ ਬੇਅਦਬੀ, ਕਕਾਰਾਂ, ਦਸਤਾਰਾਂ ਦੀ ਬੇਅਦਬੀ, ਧੀਆਂ-ਭੈਣਾਂ ਦੀ ਬੇਪਤੀ ਅਤੇ ਡਾਂਗਾਂ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਜਾ ਰਿਹਾ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਸਿੱਖ ਐਨਾ ਕੁੱਝ ਸਹਿਣ ਕਰਕੇ ਵੀ ਸ਼ਾਂਤਮਈ ਇਨਸਾਫ ਚਾਹੁੰਦੇ ਹਨ। ਜਥੇਦਾਰ ਨੇ ਕਿਹਾ ਕਿ ਸਾਨੂੰ ਪੰਥ ਨੇ ਕੀਮੀ ਸੇਵਾ ਬਖੀਸ਼ਸ਼ ਕੀਤੀ ਹੈ ਪੰਥ ਦੇ ਮਸਲਿਆਂ ਦੇ ਹੱਲ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਾਂਗੇ। ਉਹਨਾਂ ਸਰਕਾਰਾਂਚਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਘੱਟ ਗਿਣਤੀਆਂ 'ਤੇ ਹੋ ਰਹੇ ਜੁਲਮ ਬੰਦ ਨਾ ਹੋਏ ਤਾਂ ਦੇਸ਼ ਦੇ ਵਿਗੜਦੇ ਹਾਲਾਤਾਂ ਨੂੰ ਸੰਭਾਲਣਾ ਮੁਸ਼ਕਿਲ ਹੋ ਜਾਵੇਗਾ।
ਇਸ ਮੌਕੇ ਜਥੇਦਾਰ ਸਾਹਿਬਾਨਾਂ ਕੋਲ ਭਾਈ ਪਰਮਜੀਤ ਸਿੰਘ ਸਹੌਲੀ, ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬੂਟਾ ਸਿੰਘ ਰਣਸ਼ੀਂਹ,ਹਰਜਿੰਦਰ ਸਿੰਘ ਰੋਡੇ, ਜਸਬੀਰ ਸਿੰਘ ਖਡੂਰ ਸਾਹਿਬ, ਗੁਰਵਿੰਦਰ ਸਿੰਘ ਬਠਿੰਡਾ, ਰਮਨਦੀਪ ਸਿੰਘ ਭੰਗਚੜੀ, ਬਾਬਾ ਰਾਜਾਰਾਜ ਸਿੰਘ ਤਰਨਾ ਦਲ, ਬਾਬਾ ਅਨੂਪ ਸਿੰਘ ਕੁੱਤੀਵਾਲ, ਬਾਬਾ ਜਗਰੂਪ ਸਿੰਘ ਬਹਿਮਣ ਦੀਵਾਨਾ ਆਦਿ ਸਿੱਖ ਸੰਗਤਾਂ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration