"/> ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਭਰਤੀ ਕੀਤੇ 1800 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਭਰਤੀ ਕੀਤੇ 1800 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Published On: punjabinfoline.com, Date: Jun 05, 2018

ਰਾਜਪੁਰਾ (ਰਾਜੇਸ਼ ਡਾਹਰਾ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਦੀ ਸੋਚ ਨੂੰ ਹੋਰ ਅੱਗੇ ਵਧਾਉਂਦਿਆਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਭਰਤੀ ਕੀਤੇ ਵੱਖ-ਵੱਖ ਸ਼੍ਰੇਣੀਆਂ ਦੇ 3683 ਯੋਗ ਕਰਮਚਾਰੀਆਂ ਵਿੱਚੋਂ 35 ਜਣਿਆਂ ਨੂੰ ਨਿਯੁਕਤੀ ਪੱਤਰ ਸੌਂਪੇ। ਜਦੋਂਕਿ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਹੋਰ 1800 ਜਣਿਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਬਾਕੀਆਂ ਵੀ ਨੂੰ ਇਸੇ ਮਹੀਨੇ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਾਤਾ, ਰਾਜਮਾਤਾ ਮਹਿੰਦਰ ਕੌਰ ਦੀ ਅੱਜ ਪਹਿਲੀ ਬਰਸੀ ਮੌਕੇ ਸੰਯੋਗਵਸ ਰੱਖੇ ਗਏ ਇਸ ਸਮਾਗਮ ਮੌਕੇ ਐਲਾਨ ਕੀਤਾ ਕਿ ਆਉਂਦੇ ਮਹੀਨਿਆਂ 'ਚ ਪੰਜਾਬ ਦੇ ਹੋਰਨਾਂ ਵਿਭਾਗਾਂ 'ਚ ਵੀ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਵੱਲੋਂ ਰੈਗੂਲਰ ਕਰਮਚਾਰੀ ਭਰਤੀ ਕਰਨ ਦੀ ਅਰੰਭੀ ਗਈ ਇਸ ਇਤਿਹਾਸਕ ਪ੍ਰਕਿਰਿਆ ਨਾਲ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਮਿਲਦੀਆਂ ਸੇਵਾਵਾਂ ਵਿੱਚ ਹੋਰ ਵੀ ਸੁਧਾਰ ਹੋਵੇਗਾ।
ਪੰਜਾਬ ਦੀ ਕਿਰਸਾਨੀ, ਨੌਜਵਾਨਾਂ ਦੀ ਬੇਰੁਜ਼ਗਾਰੀ ਅਤੇ ਖੇਤੀ ਸਮੇਤ ਪੰਜਾਬ ਦੇ ਹਾਲਾਤ ਬਾਬਤ ਰਾਜਮਾਤਾ ਮਹਿੰਦਰ ਕੌਰ ਨਾਲ ਬੀਤੇ ਸਮੇਂ 'ਚ ਹੋਏ ਸੰਵਾਦ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ, ''ਉਨ੍ਹਾਂ ਨੇ ਰਾਜਮਾਤਾ ਨੂੰ ਭਰੋਸਾ ਦਿੱਤਾ ਸੀ ਕਿ ਜਦੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਵੇਗੀ ਤਾਂ ਇਨ੍ਹਾਂ ਲਈ ਉਹ ਅਵੱਸ਼ ਕੁਝ ਕਰਨਗੇ ਅਤੇ ਅੱਜ ਜਦੋਂ ਉਨ੍ਹਾਂ ਦੀ ਪਹਿਲੀ ਬਰਸੀ ਹੈ ਤਾਂ ਇਸ ਸਮੇਂ ਜਿਥੇ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਦੇ ਕਰਜੇ ਵੀ ਮੁਆਫ਼ ਕੀਤੇ ਗਏ ਹਨ, ਜਦੋਂਕਿ ਉਨ੍ਹਾਂ ਨੇ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਹੋਰ ਵੀ ਬਹੁਤ ਕਦਮ ਉਠਾਏ ਹਨ।''
ਝਮੁੱਖ ਮੰਤਰੀ ਨੇ ਰੋਜ਼ਗਾਰ ਬਾਬਤ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ 1.65 ਲੱਖ ਨੌਜਵਾਨਾਂ ਨੂੰ ਸਰਕਾਰੀ ਤੇ ਗ਼ੈਰਸਰਕਾਰੀ ਖੇਤਰ 'ਚ ਨੌਕਰੀਆਂ ਦਿੱਤੀਆਂ ਹਨ ਅਤੇ ਭਵਿੱਖ 'ਚ ਨੌਜਵਾਨਾਂ ਨੂੰ ਹੁਨਰ ਵਿਕਾਸ ਤੇ ਤਕਨੀਕੀ ਸਿੱਖਿਆ ਜਰੀਏ ਇਨ੍ਹਾਂ ਖੇਤਰਾਂ 'ਚ ਹੋਰ ਵੀ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਵਿੱਚ ਪਾਏ ਯੋਗਦਾਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਨਿਗਮ ਸੂਬੇ ਅੰਦਰ ਰੋਜਗਾਰ ਦੇ ਸਾਧਨ ਮੁਹੱਈਆ ਕਰਵਾਉਣ ਵਿੱਚ ਵੀ ਬਹੁਤ ਹੀ ਜਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾ ਰਿਹਾ ਹੈ। ਨਵੇਂ ਚੁਣੇ ਕਰਮਚਾਰੀਆਂ, ਜਿਨ੍ਹਾਂ 'ਚ ਸਹਾਇਕ ਲਾਇਨਮੈਨ, ਜੂਨੀਅਰ ਇੰਜੀਨੀਅਰਜ, ਸਬ ਸਟੇਸ਼ਨ ਸਹਾਇਕ ਅਤੇ ਐਲ.ਡੀ.ਸੀ. ਕਲਰਕ ਸ਼ਾਮਲ ਹਨ, ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸੱਦਾ ਦਿੱਤਾ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਦਿਆਨਤਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਬਾਕੀ ਰਹਿੰਦੇ ਨਿਯੁਕਤੀ ਪੱਤਰ ਇਕ ਮਹੀਨੇ 'ਚ ਦੇ ਦਿੱਤੇ ਜਾਣਗੇ। 

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration