"/> ਘਰ-ਘਰ ਰੋਜ਼ਗਾਰ ਪੋਰਟਲ 'ਤੇ ਵੀ ਵਿਦੇਸ਼ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਹੋ ਸਕਦੇ ਹਨ ਰਜਿਸਟਡ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਘਰ-ਘਰ ਰੋਜ਼ਗਾਰ ਪੋਰਟਲ 'ਤੇ ਵੀ ਵਿਦੇਸ਼ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਹੋ ਸਕਦੇ ਹਨ ਰਜਿਸਟਡ

Published On: punjabinfoline.com, Date: Jun 05, 2018

ਰਾਜਪੁਰਾ (ਰਾਜੇਸ਼ ਡਾਹਰਾ)
ਪੰਜਾਬ ਵਾਸੀਆਂ ਨੂੰ ਵਿਦੇਸ਼ ਭੇਜਣ ਵਾਲੇ ਜਾਅਲੀ ਰਿਕਰੂਟਿੰਗ ਏਜੰਟਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਨੇ ਘਰ-ਘਰ ਰੋਜ਼ਗਾਰ ਪੋਰਟਲ ਉਪਰ ਵੀ ਵਿਦੇਸ਼ ਵਿੱਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਰਜਿਸਟਰ ਹੋਣ ਦੀ ਸੁਵਿਧਾ ਉਪਲਬਧ ਕਰਵਾਈ ਹੈ ਜੋ ਕਿ ਬਿਲਕੁਲ ਮੁਫ਼ਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਕੰਮ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ ਲਈ ਪ੍ਰੇਰਿਤ ਕਰਨ ਲਈ ਰਿਕਰੂਟਿੰਗ ਏਜੰਟਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ ਜੋ ਕਿ ਪੰਜਾਬ ਵਿੱਚ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀ ਗਿਣਤੀ ਕੁੱਲ 34 ਹੈ। ਇਨ੍ਹਾਂ ਤੋਂ ਇਲਾਵਾ ਜੇਕਰ ਕੋਈ ਵਿਅਕਤੀ/ਫ਼ਰਮ ਜਾ ਕੰਪਨੀ ਕਿਸੇ ਨੂੰ ਵਰਕ ਵੀਜ਼ਾ 'ਤੇ ਵਿਦੇਸ਼ ਭੇਜਣ ਦਾ ਦਾਅਵਾ ਕਰਦੀ ਹੈ ਤਾਂ ਉਹ ਗੈਰ-ਕਾਨੂੰਨੀ ਹੈ ਅਤੇ ਉਸ ਉਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਰਜਿਸਟਰਡ ਰਿਕਰੂਟਿੰਗ ਏਜੰਟਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਵਿਦੇਸ਼ ਵਿੱਚ ਜਾਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਦੀ ਵੈਬਸਾਈਟ 'ਤੇ ਜਾਕੇ ਭਾਰਤ ਸਰਕਾਰ ਵੱਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀ ਲਿਸਟ ਨੂੰ ਚੈਕ ਕਰ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਇਥੇ ਸਪਸ਼ਟ ਕਰਨਾ ਜ਼ਰੂਰੀ ਹੈ ਕਿ ਟਰੈਵਲ ਏਜੰਟਾਂ ਅਤੇ ਰਿਕਰੂਟਿੰਗ ਏਜੰਟਾਂ ਵਿੱਚ ਅੰਤਰ ਹੈ ਕਿਉਂਕਿ ਰਿਕਰੂਟਿੰਗ ਏਜੰਟ ਹੀ ਕਿਸੇ ਵੀ ਵਿਅਕਤੀ ਨੂੰ ਕੰਮ ਲਈ ਵਿਦੇਸ਼ ਭੇਜਣ ਲਈ ਮਾਨਤਾ ਪ੍ਰਾਪਤ ਹੁੰਦੇ ਹਨ ਜੇਕਰ ਕੋਈ ਟਰੈਵਲ ਏਜੰਟ ਕੰਮ ਲਈ ਵਿਦੇਸ਼ ਭੇਜਣ ਦਾ ਦਾਅਵਾ ਕਰਦਾ ਹੈ ਤਾਂ ਉਹ ਗ਼ਲਤ ਹੈ ਅਤੇ ਉਸ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇਗੀ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration