"/> ਐੱਫ. ਐੱਸ. ਡੀ. ਸਕੂਲ 'ਚ ਇੰਗਲਿਸ਼ ਐਂਡ ਇਨਹੈਂਸਮੈਂਟ ਵਰਕਸ਼ਾਪ ਦਾ ਕੀਤਾ ਆਯੋਜਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਐੱਫ. ਐੱਸ. ਡੀ. ਸਕੂਲ 'ਚ ਇੰਗਲਿਸ਼ ਐਂਡ ਇਨਹੈਂਸਮੈਂਟ ਵਰਕਸ਼ਾਪ ਦਾ ਕੀਤਾ ਆਯੋਜਨ

Published On: punjabinfoline.com, Date: Jun 05, 2018

ਤਲਵੰਡੀ ਸਾਬੋ, 5 ਜੂਨ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਵਿਖੇ ਵਿਦਿਆਰਥੀਆਂ ਲਈ ਇੰਗਲਿਸ਼ ਐਂਡ ਇਨਹੈਂਸਮੈਂਟ ਪ੍ਰੋਗਰਾਮ ਤਹਿਤ ਦਸ ਦਿਨਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ ਕੇ ਸ਼ਮੂਲੀਅਤ ਕੀਤੀ।ਇਹਨਾਂ ਜਮਾਤਾਂ ਲਈ ਮੈਨੇਜਿੰਗ ਕਮੇਟੀ ਵੱਲੋਂ ਵਿਦਿਆਰਥੀਆਂ ਦੀ ਇੰਗਲਿਸ਼ ਇਨਮੈਂਸਮੈਂਟ ਲਈ ਸਪੈਸ਼ਲ ਟੀਚਰਜ਼ (ਕਨੈਕਟ ਐਂਡ ਡੂ ਕਨਸਲਟੈਂਸੀ ਸਰਵਿਸ, ਬੰਗਲੌਰ) ਦਾ ਪ੍ਰਬੰਧ ਕੀਤਾ ਗਿਆ ਸੀ। ਵਰਕਸ਼ਾਪ ਦੇ ਅਖੀਰਲੇ ਦਿਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪਰਖਣ ਲਈ ਵੱਖ-ਵੱਖ ਮੁਕਾਬਲੇ ਜਿਵੇਂ ਡਿਬੇਟ, ਅੰਗਰੇਜੀ ਕਵਿਤਾ ਉਚਾਰਣ, ਸਟੋਰੀ ਟੈਲਿੰਗ ਅਤੇ ਸਪੀਚ ਮੁਕਾਬਲੇ ਆਦਿ ਕਰਵਾਏ ਗਏ। ਉਕਤ ਮੁਕਾਬਲਿਆਂ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਫੌਜਾ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਉਹਨਾਂ ਦੀ ਪ੍ਰਸੰਸ਼ਾ ਕੀਤੀ। ਇਸ ਮੌੋਕੇ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸੁਖਮੰਦਰ ਸਿੰਘ ਮਾਨ, ਹਰਪਾਲ ਸਿੰਘ ਸਰਾਂ, ਕੁਲਦੀਪ ਸਿੰਘ ਮਾਨ, ਮੈਡਮ ਕਿਰਨਪਾਲ ਅਤੇ ਸੁਖਪਾਲ ਕੌਰ ਮੌਜ਼ੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration