"/> ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ

Published On: punjabinfoline.com, Date: Jun 08, 2018

ਰਾਜਪੁਰਾ ( ਰਾਜੇਸ਼ ਡਾਹਰਾ)
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ 'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਅੱਜ ਕਲ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ/ਛੋਟੀਆਂ ਨਹਿਰਾਂ ਵਿੱਚ ਨਹਾਉਣ/ਤੈਰਨ ਲਈ ਜਾਂਦੇ ਹਨ । ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ । ਜ਼ਿਲ੍ਹਾ ਮੈਜਿਸਟੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 6 ਅਗਸਤ 2018 ਤੱਕ ਲਾਗੂ ਰਹਿਣਗੇ ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration