"/> ਕੈਪਟਨ ਦੇ ਨਾਦਰਸ਼ਾਹੀ ਫਰਮਾਨ ਕਿਸਾਨਾਂ ‘ਤੇ ਪੈਣਗੇ ਭਾਰੂ- ਗਰਗ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕੈਪਟਨ ਦੇ ਨਾਦਰਸ਼ਾਹੀ ਫਰਮਾਨ ਕਿਸਾਨਾਂ ‘ਤੇ ਪੈਣਗੇ ਭਾਰੂ- ਗਰਗ

Published On: punjabinfoline.com, Date: Jun 13, 2018

ਭਵਾਨੀਗੜ੍ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ 20 ਜੂਨ ਤੋਂ ਹੀ ਝੋਨਾ ਲਾਉਂਣ ਦੇ ਜਾਰੀ ਕੀਤੇ ਹੁਕਮਾਂ ਨੁੰ ਨਾਦਰਸ਼ਾਹੀ ਕਰਾਰ ਦਿੰਦਿਆਂ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਇਹ ਫਰਮਾਨ ਕਿਸਾਨਾਂ ਦੇ ਮੌਲਿਕ ਅਧਿਕਾਰਾਂ ‘ਤੇ ਸਰੇਆਮ ਡਾਕਾ ਹੈ।ਉਨਾਂ ਕੈਪਟਨ ਸਰਕਾਰ ‘ਤੇ ਵਰਦਿਆਂ ਕਿਹਾ ਕਿ ਅਫਸਰਸ਼ਾਹੀ ਸਰਕਾਰ ਦੀ ਸ਼ਹਿ ‘ਤੇ 20 ਜੂਨ ਤੋਂ ਪਹਿਲਾਂ ਝੋਨਾ ਲਾਉਂਣ ਵਾਲੇ ਕਿਸਾਨਾਂ ਦੀ ਜਮੀਨ ਧੱਕੇ ਨਾਲ ਵਾਅ ਕੇ ਅਤੇ ਪਰਚੇ ਦਰਜ ਕਰਕੇ ਤਸ਼ੱਦਦ ਕਰ ਰਹੀ ਹੈ।ਗਰਗ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਮੀਨੀਂ ਸੱਚਾਈ ਨਹੀਂ ਜਾਣਦੇ ਕਿ ਝੋਨੇ ਦੀ ਬਿਜਾਈ ਪਛੜ ਕੇ ਹੋਣ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ ਕਿਉਂਕਿ ਫਸਲ ਵਿੱਚ ਨਮੀ ਦੀ ਮਾਤਰਾ ਬਣੀ ਰਹੇਗੀ ਜਿਸ ਨਾਲ ਅੰਨਦਾਤਾ ਕਿਸਾਨ ਨੂੰ ਸੀਜਨ ਵੇਲੇ ਮੰਡੀਆਂ ਵਿੱਚ ਰੁਲਣਾ ਪਵੇਗਾ।ਉਨਾਂ ਕਿਹਾ ਕਿ ਸਰਕਾਰ ਪਾਣੀ ਅਤੇ ਬਿਜਲੀ ਬਚਾਉਂਣ ਦੀਆਂ ਝੂਠੀਆਂ ਗੱਲਾਂ ਕਰਕੇ ਕਿਸਾਨਾਂ ਦਾ ਸ਼ੋਸ਼ਣ ਕਰ ਰਹੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Tags: vikas kumar
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration