"/> ਤਲਵੰਡੀ ਸਾਬੋ ਤੋਂ ਬਰਗਾੜੀ ਨੂੰ ਰਵਾਨਾ ਹੋਇਆ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਤਲਵੰਡੀ ਸਾਬੋ ਤੋਂ ਬਰਗਾੜੀ ਨੂੰ ਰਵਾਨਾ ਹੋਇਆ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ

Published On: punjabinfoline.com, Date: Jun 14, 2018

ਤਲਵੰਡੀ ਸਾਬੋ, 14 ਜੂਨ (ਗੁਰਜੰਟ ਸਿੰਘ ਨਥੇਹਾ)- ਅੱਜ ਤੋਂ ਤਿੰਨ ਸਾਲ ਪਹਿਲਾਂ ਜੂਨ ਦੀ ਪਹਿਲੀ ਤਰੀਕ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ 'ਚ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਿੰਘਾਂ 'ਤੇ ਅੰਨੇਵਾਹ ਗੋਲੀਆਂ ਚਲਾ ਕੇ ਸ਼ਹੀਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਬੱਤ ਖਾਲਸਾ ਵੱਲੋਂ ਸਥਾਪਿਤ ਕੀਤੇ ਕਾਰਜਕਾਰੀ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਦੁਆਰਾ ਸ਼ੁਰੂ ਕੀਤੇ ਗਏ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਇੱਕ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬਰਗਾੜੀ ਵੱਲ ਨੂੰ ਰਵਾਨਾ ਹੋਇਆ ਜਿਸਦੀ ਅਗਵਾਈ ਭਾਈ ਡੱਲ ਸਿੰਘ ਗਤਕਾ ਅਕੈਡਮੀ ਤਲਵੰਡੀ ਸਾਬੋ ਦੇ ਨੌਜਵਾਨਾਂ ਵੱਲੋਂ ਕੀਤੀ ਗਈ। ਇਸ ਮਾਮਲੇ ਦੇ ਸਬੰਧ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਖਾਲਸਾ ਪ੍ਰਧਾਨ ਗੱਤਕਾ ਦਲ ਪੰਜਾਬ ਨੇ ਦੱਸਿਆ ਕਿ ਜੂਨ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਘਟਨਾਕ੍ਰਮ ਦੇ ਸਬੰਧ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ ਵਿੱਢੇ ਗਏ ਰੋਸ ਮੋਰਚੇ ਵਿੱਚ ਤਲਵੰਡੀ ਸਾਬੋ ਖੇਤਰ ਦੇ ਨੌਜਵਾਨਾਂ ਦੁਆਰਾ ਇੱਕ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਨੌਜਵਾਨ ਸ਼ਮੂਲੀਅਤ ਕਰ ਰਹੇ ਹਨ ਅਤੇ ਬਹੁਤ ਵੱਡਾ ਕਾਫਲਾ ਅਗਲੇ ਪਿੰਡਾਂ ਤੋਂ ਰਲ਼ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਅਵਤਾਰ ਸਿੰਘ ਚੋਪੜਾ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਕਾਂਗਰਸ ਦੋਨੋਂ ਹੀ ਇਸ ਘਟਨਾ ਲਈ ਜਿੰਮੇਵਾਰ ਹਨ। ਉਹਨਾਂ ਕੈਪਟਨ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਨੇ ਬਾਦਲਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਿਸਤੋਂ ਪਤਾ ਚਲਦਾ ਹੈ ਕਿ ਕੈਪਟਨ ਸਰਕਾਰ ਵੀ ਬਾਦਲਾਂ ਨਾਲ ਮਿਲੀ ਹੋਈ ਹੈ। ਉਹਨਾਂ ਕਿਹਾ ਕਿ ਹੁਣ ਸਿਖ ਕੌਮ ਜਾਗ ਪਈ ਹੈ ਹੁਣ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦੁਆ ਕੇ ਹੀ ਰਹੇਗੀ। ਇਸ ਮਾਰਚ ਮੌਕੇ ਅਕਾਲ ਗੁਰਮਤਿ ਕਮੇਟੀ ਕੋਟਫੱਤਾ, ਪੱਪੀ ਮਲਕਾਣਾ, ਲੱਖਾ ਸਿੰਘ, ਸੋਨੀ ਸੰਦੀਪ, ਗੁਰਮੇਲ ਸਿੰਘ, ਲਖਵੀਰ ਸਿੰਘ ਅਤੇ ਸੈਂਕੜੇ ਨੌਜਵਾਨ ਮੌਜ਼ੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration