"/> ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਦੇ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਦੇ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

Published On: punjabinfoline.com, Date: Jun 15, 2018

ਰਾਜਪੁਰਾ (ਰਾਜੇਸ਼ ਡਾਹਰਾ )
ਪੰਜਾਬ ਸਰਕਾਰ ਵੱਲੋਂ 15 ਅਗਸਤ 2018 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 20 ਜੂਨ ਤੋਂ ਪਹਿਲਾਂ-ਪਹਿਲਾਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ।
ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਅੱਤਵਾਦ ਜਾਂ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਨੂੰ ਪ੍ਰਮਾਣ ਪੱਤਰ ਅਤੇ ਪੰਜਾਹ ਹਜ਼ਾਰ ਦਾ ਨਗਦ ਇਨਾਮ ਦਿੱਤਾ ਜਾਵੇਗਾ ਹੈ ਅਤੇ ਵਿਸ਼ੇਸ਼ ਬਹਾਦਰੀ ਦੇ ਕੇਸ ਵਿੱਚ ਪੱਚੀ ਹਜ਼ਾਰ ਅਤੇ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਪ੍ਰਵੀਨ ਕਿੱਤਿਆਂ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਪ੍ਰਮਾਣ ਪੱਤਰ ਨਾਲ ਗਿਆਰਾਂ ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ ਦਿੱਤੀ ਜਾਵੇਗੀ

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration