"/> ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਮਡੋਲੀ ਵਿਖੇ ਪਾਣੀ ਦੀਆਂ ਬਿਮਾਰੀ ਤੋਂ ਬਚਾਅ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਮਡੋਲੀ ਵਿਖੇ ਪਾਣੀ ਦੀਆਂ ਬਿਮਾਰੀ ਤੋਂ ਬਚਾਅ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

Published On: punjabinfoline.com, Date: Jun 16, 2018

ਰਾਜਪੁਰਾ (ਰਾਜੇਸ਼ ਡਾਹਰਾ), 16 ਜੂਨ:
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਰਾਜਪੁਰਾ ਸਬ-ਡਵੀਜ਼ਨ ਦੇ ਪਿੰਡ ਮਡੋਲੀ ਵਿਖੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ।
ਇਸ ਮੌਕੇ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਸ. ਜਸਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਅਤੇ ਬਰਸਾਤੀ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧਾਂ ਰਾਹੀਂ ਮਲੇਰੀਆਂ ਅਤੇ ਡੇਗੂ ਵਰਗੀਆਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਮਲੇਰੀਆਂ ਤੇ ਡੇਗੂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਇਸ ਤੋਂ ਬਚਾਅ ਦਾ ਇਕੋ-ਇੱਕ ਤਰੀਕਾ ਜਾਗਰੂਕਤਾ ਹੈ।
ਸ. ਜਸਬੀਰ ਸਿੰਘ ਨੇ ਕਿਹਾ ਕਿ ਜ਼ਮੀਨ ਹੇਠਲਾ ਪਾਣੀ ਦਿਨੋ-ਦਿਨ ਥੱਲੇ ਜਾ ਰਿਹਾ ਹੈ ਅਤੇ ਲੋੜੋਂ ਵੱਧ ਵਰਤੇ ਜਾਂਦੇ ਕੀਟਨਾਸ਼ਕ ਵੀ ਪਾਣੀ ਨੂੰ ਦੂਸ਼ਿਤ ਕਰ ਰਹੇ ਹਨ ਇਸ ਲਈ ਜੀਵਨ ਦੇ ਆਧਾਰ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਪਿੰਡਾਂ ਵਾਸੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਤੰਦਰੁਸਤ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ।ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪੁਰਾ ਵਿੱਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਨਹਿਰੀ ਪਾਣੀ ਦੀ ਵਰਤੋਂ ਵੱਲ ਇਕ ਵੱਡਾ ਕਦਮ ਚੁੱਕਿਆ ਗਿਆ ਹੈ ਜਿਸ ਨਾਲ ਰਾਜਪੁਰਾ ਖੇਤਰ ਦੇ ਪਿੰਡਾਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਮੁਹੱਈਆ ਹੋ ਜਾਵੇਗਾ।  ਉਨ੍ਹਾਂ ਕਿਹਾ ਕਿ ਇਸ ਉਪਰ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਰਾਜਪੁਰਾ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾ ਨੂੰ ਨਹਿਰੀ ਪਾਣੀ ਦੀ ਸੌਗਾਤ ਪ੍ਰਾਪਤ ਹੋ ਜਾਵੇਗੀ।
ਇਸ ਮੌਕੇ ਜਲ ਸਪਲਾਈ ਵਿਭਾਗ ਦੇ ਐਸ.ਡੀ.ਓ. ਸ. ਸੁਖਦੇਵ ਸਿੰਘ ਮਾਨ ਦੇ ਨਾਲ ਉਨ੍ਹਾਂ ਦਾ ਸਟਾਫ਼, ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration