"/> ਵਿਧਾਇਕਾ ਬਲਜਿੰਦਰ ਕੌਰ ਨੇ ਲਈ ਖਰਾਬ ਨਰਮੇ ਤੋਂ ਪੀੜਿਤ ਕਿਸਾਨਾਂ ਦੀ ਸਾਰ, ਕਿਹਾ ਉਹ ਹਰ ਸਮੇਂ ਕਿਸਾਨਾਂ ਦੇ ਨਾਲ ਖੜੇ ਹਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਿਧਾਇਕਾ ਬਲਜਿੰਦਰ ਕੌਰ ਨੇ ਲਈ ਖਰਾਬ ਨਰਮੇ ਤੋਂ ਪੀੜਿਤ ਕਿਸਾਨਾਂ ਦੀ ਸਾਰ, ਕਿਹਾ ਉਹ ਹਰ ਸਮੇਂ ਕਿਸਾਨਾਂ ਦੇ ਨਾਲ ਖੜੇ ਹਨ

Published On: punjabinfoline.com, Date: Jul 01, 2018

ਤਲਵੰਡੀ ਸਾਬੋ, 1 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀਂ ਮੀਂਹ ਪੈਣ ਤੋਂ ਬਾਅਦ ਖੇਤਰ ਦੇ ਕਈ ਪਿੰਡਾਂ ਦੇ ਕਿਸਾਨਾਂ ਦੀ ਨਰਮੇ ਦੀ ਸੈਂਕੜੇ ਏਕੜ ਫਸਲ ਪੈਰਾਬਿਲਟ ਨਾਮੀ ਬਿਮਾਰੀ ਕਾਰਨ ਬਰਬਾਦ ਹੋ ਗਈ ਸੀ ਜਿਸ ਦੀਆਂ ਖਬਰਾਂ ਪ੍ਰਕਾਸ਼ਿਤ ਹੋਣ 'ਤੇ ਚੰਡੀਗੜ੍ ਦੇ ਡਾਇਰੈਕਟਰ ਨੇ ਆਪਣੀ ਟੀਮ ਭੇਜ ਕੇ ਰਿਪੋਰਟ ਮੰਗੀ ਸੀ। ਇਸ ਮਾਮਲੇ ਨੂੰ ਲੈ ਕੇ ਅੱਜ ਹਲਕਾ ਤਲਵੰਡੀ ਸਾਬੋ ਦੇ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਵੱਲੋਂ ਪਿੰਡ ਮਲਕਾਣਾ ਦੇ ਕਿਸਾਨ ਰਜਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਦੇ ਖੇਤਾਂ ਦਾ ਦੌਰਾ ਕਰਕੇ ਖਰਾਬ ਹੋਈ ਨਰਮੇ ਦੀ ਫਸਲ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਪੀੜਿਤ ਕਿਸਾਨਾਂ ਨੂੰ ਧਰਵਾਸ ਅਤੇ ਵਿਸ਼ਵਾਸ ਦਿਵਾਉਂਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸੌਪਣ ਲਈ ਉਹ ਆਪਣੀ ਖਰਾਬ ਹੋਈ ਫਸਲ ਦੀ ਇੱਕ ਫਾਈਲ ਤਿਆਰ ਕਰਨ ਅਤੇ ਉਹ ਖੁਦ ਉਹਨਾਂ ਦੇ ਨਾਲ ਜਾ ਕੇ ਫਸਲ ਦਾ ਮੁਆਵਜ਼ਾ ਦੁਆਉਣ ਲਈ ਡਿਪਟੀ ਕਮਸ਼ਿਨਰ ਕੋਲ ਪੇਸ਼ ਹੋਣਗੇ। ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੇ ਮੁਆਵਜੇ ਲਈ ਜਿੱਥੋਂ ਤੱਕ ਵੀ ਪਹੁੰਚ ਕਰਨੀ ਪਈ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਹਨਾਂ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ ਉਹਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਨੂੰ ਕੁੱਝ ਸਹਾਰਾ ਮਿਲ ਸਕੇ।
ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਨਿੱਜੀ ਸਹਾਇਕ ਕੇਵਲ ਸਿੰਘ, ਅਮਰਦੀਪ ਸਿੰਘ ਡਿੱਖ, ਗੁਰਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਮੇਵਾ ਸਿੰਘ ਅਤੇ ਮੁਖਤਿਆਰ ਸਿੰਘ ਸਾਬਕਾ ਸਰਪੰਚ ਅਤੇ ਹੋਰ ਕਿਸਾਨ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration