"/> ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਝੋਨੇ ਸਮੇਤ 16 ਫਸਲਾਂ ਦੇ ਸਮੱਰਥਨ ਮੁੱਲ ਵਿੱਚ ਕੀਤੇ ਰਿਕਾਰਡ ਵਾਧੇ ਦੀ ਕੀਤੀ ਸ਼ਲਾਘਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਝੋਨੇ ਸਮੇਤ 16 ਫਸਲਾਂ ਦੇ ਸਮੱਰਥਨ ਮੁੱਲ ਵਿੱਚ ਕੀਤੇ ਰਿਕਾਰਡ ਵਾਧੇ ਦੀ ਕੀਤੀ ਸ਼ਲਾਘਾ

Published On: punjabinfoline.com, Date: Jul 06, 2018

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ ਸਰਕਾਰ ਵੱਲੋਂ ਝੋਨੇ ਸਮੇਤ ਕੁੱਲ 16 ਫਸਲਾਂ ਦੇ ਸਮਰਥਨ ਮੁੱਲ ਵਿੱਚ ਕੀਤੇ ਰਿਕਾਰਡ ਵਾਧੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਸ਼ਲਾਘਾ ਕਰਦਿਆਂ ਇਸ ਫੈਸਲੇ ਨੂੰ ਕਿਸਾਨ ਹਿਤੂ ਦੱਸਿਆ ਹੈ। ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸਾਬਕਾ ਵਿਧਾਇਕ ਨੇ ਕਿਹਾ ਕਿ ਜੇ ਸਰਕਾਰਾਂ ਦੇ ਪਿਛਲੇ ਕਾਰਜਕਾਲ 'ਤੇ ਝਾਤ ਮਾਰੀ ਜਾਵੇ ਤਾਂ 2008-09 ਤੋਂ ਲੈ ਕੇ 2014 ਤੱਕ ਕੇਂਦਰ ਦੀ ਤਤਕਾਲੀ ਯੂ.ਪੀ.ਏ ਸਰਕਾਰ ਦੇ ਸਮੇਂ ਤੱਕ ਝੋਨੇ ਦੇ ਸਮੱਰਥਨ ਮੁੱਲ ਵਿੱਚ ਹਰ ਵਾਰ ਹੀ 50 ਤੋਂ 60 ਰੁਪਏ ਤੱਕ ਦਾ ਵਾਧਾ ਕੀਤਾ ਜਾਂਦਾ ਸੀ।ਉਨਾਂ ਕਿਹਾ ਕਿ 2014 ਤੋਂ ਹੀ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਇਸ ਗੱਲ ਦੀ ਕੋਸ਼ਿਸ ਕਰ ਰਿਹਾ ਸੀ ਕਿ ਕਿਸਾਨਾਂ ਦੀਆਂ ਫਸਲਾਂ ਦੇ ਸਮੱਰਥਨ ਮੁੱਲ ਵਿੱਚ ਵਾਧਾ ਇਸ ਤਰ੍ਹਾਂ ਹੋਵੇ ਕਿ ਆਰਥਿਕ ਸੰਕਟ ਵਿੱਚ ਘਿਰੀ ਕਿਸਾਨੀ ਨੂੰ ਬਚਾਉਣ ਲਈ ਉਹ ਵਾਧਾ ਲਾਹੇਵੰਦ ਹੋ ਸਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਲਗਾਤਾਰ ਕੀਤੇ ਯਤਨਾਂ ਦਾ ਹੀ ਨਤੀਜਾ ਹੈ ਕਿ ਜਿੱਥੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਸਮੱਰਥਨ ਮੁੱਲ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ਉੱਥੇ ਕੁਲ 16 ਫਸਲਾਂ ਦੇ ਸਮੱਰਥਨ ਮੁੱਲ ਵਿੱਚ 1.5 ਗੁਣਾ ਵਾਧਾ ਕੀਤਾ ਗਿਆ ਹੈ ਜੋ ਅੱਜ ਤੱਕ ਨਹੀ ਸੀ ਹੋਇਆ। ਸ. ਸਿੱਧੂ ਨੇ ਕਿਹਾ ਕਿ ਉਕਤ ਵਾਧਾ ਕਿਸਾਨਾਂ ਲਈ ਕਾਫੀ ਲਾਹੇਵੰਦ ਸਾਬਿਤ ਹੋਵੇਗਾ ਤੇ ਉਹ ਆਰਥਿਕ ਪੱਖੋਂ ਮਜਬੂਤ ਹੋ ਸਕਣਗੇ। ਉਨਾਂ ਨੇ ਫਸਲਾਂ ਦੇ ਸਮੱਰਥਨ ਮੁੱਲ ਵਿੱਚ ਵਾਧੇ ਨੂੰ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ ਹੈ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration