"/> ਪੁਲਿਸ ਨੇ ਪਿੰਡ ਲਹਿਰੀ 'ਚ ਕੀਤਾ ਨਸ਼ਾ ਵਿਰੋਧੀ ਸਮਾਗਮ, ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੁਲਿਸ ਨੇ ਪਿੰਡ ਲਹਿਰੀ 'ਚ ਕੀਤਾ ਨਸ਼ਾ ਵਿਰੋਧੀ ਸਮਾਗਮ, ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ

Published On: punjabinfoline.com, Date: Jul 06, 2018

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜ਼ਨ ਤਲਵੰਡੀ ਸਾਬੋ ਅੰਦਰ ਚਿੱਟੇ ਦੀ ਵਰਤੋਂ ਨਾਲ ਹੋਈ ਦੋ ਨੌਜਵਾਨਾਂ ਦੀ ਮੌਤ ਪਿੱਛੋਂ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਨਾਲ ਹਰ ਤਰਾਂ ਦੀ ਗਤੀਵਿਧੀ ਰੋਕਣ, ਨਸ਼ੇ ਨਾਲ ਸਬੰਧਿਤ ਦੋਸ਼ੀਆਂ ਨੂੰ ਕਾਬੂ ਕਰਨ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਚਲਦਿਆਂ ਐੱਸ ਐੱਸ ਪੀ ਬਠਿੰਡਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੁਲਿਸ ਪ੍ਰਸ਼ਾਸ਼ਨ ਦੁਆਰਾ ਤੈਅ ਕੀਤੀ ਰਣਨੀਤੀ ਦੇ ਚਲਦਿਆਂ ਡੀ ਐੱਸ ਪੀ ਤਲਵੰਡੀ ਸਾਬੋ ਸ. ਬਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਖੇਤਰ ਦੇ ਪਿੰਡ ਲਹਿਰੀ ਵਿਖੇ ਇੱਕ ਨਸ਼ਾ ਵਿਰੋਧੀ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਲਵੰਡੀ ਸਾਬੋ ਦੇ ਥਾਣਾ ਮੁਖੀ ਸ. ਜਗਦੀਸ਼ ਕੁਮਾਰ ਅਤੇ ਸੀਂਗੋ ਚੌਂਕੀ ਇੰਚਾਰਜ ਮੇਜਰ ਸਿੰਘ ਨੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਬੋਲਦਿਆਂ ਡੀ ਐੱਸ ਪੀ ਬਰਿੰਦਰ ਸਿੰਘ ਗਿੱਲ ਅਤੇ ਥਾਣਾ ਮੁਖੀ ਜਗਦੀਸ਼ ਕੁਮਾਰ ਨੇ ਲੋਕਾਂ ਤੋਂ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਲਈ ਲੋਕਾਂ ਕੋਲੋਂ ਸਹਿਯੋਗ ਦੀ ਆਸ ਕੀਤੀ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਾ ਤਸਕਰਾਂ ਨੂੰ ਫੜਨਾ ਸੰਭਵ ਨਹੀਂ ਹੈ। ਚੌਂਕੀ ਇੰਚਾਰਜ ਸ. ਮੇਜਰ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਦੀ ਸੂਚਨਾ ਨਾ ਦੇਣ 'ਤੇ ਚੌਂਕੀਦਾਰ ਜਾਂ ਸਰਪੰਚ 'ਤੇ ਵੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਫਸਰਾਂ ਨੇ ਇਸ ਮੌਕੇ ਨਸ਼ਾ ਕਰ ਰਹੇ ਪਿੰਡ ਦੇ ਨੌਜਵਾਨ ਅਤੇ ਹੋਰ ਵਿਅਕਤੀਆਂ ਨੂੰ ਸਲਾਹ ਦਿੱਤੀ ਕਿ ਪੁਲਿਸ ਵਿਭਾਗ ਵੱਲੋਂ ਮੁਫਤ ਵਿੱਚ ਉਹਨਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਉਹ ਆਪਣਾ ਨਾਮ ਗੁਪਤ ਤੌਰ 'ਤੇ ਪੁਲਿਸ ਕੋਲ ਦਰਜ਼ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਪਿੰਡ ਦੇ ਮੋਹਤਬਰਾਂ ਦੀ ਵੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਵੀ ਪਿੰਡ ਵਿੱਚ ਨਸ਼ਿਆਂ ਦਾ ਵਪਾਰ ਕਰਨ ਵਾਲੇ ਲੋਕਾਂ ਨੂੰ ਇਸ ਕੰਮ ਤੋਂ ਵਰਜਣ ਤਾਂ ਜੋ ਹਰ ਰੋਜ ਚਿੱਟੇ ਦੀ ਭੇਂਟ ਚੜ ਕੇ ਮਰ ਰਹੀ ਨੌਜਵਾਨੀ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ, ਸੁਖਦੇਵ ਸਿੰਘ ਲੱਡੂ, ਸੁਖਦੇਵ ਸਿੰਘ ਲੀਲਾ ਅਤੇ ਸਮੁੱਚੇ ਪਿੰਡ ਦੇ ਬਜ਼ੁਰਗ, ਔਰਤਾਂ ਮੌਜ਼ੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration