"/> ਹਲਕਾ ਸੰਗਰੂਰ ਦੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰ ਰਹੇ ਨੇ ਕੈਬਨਿਟ ਮੰਤਰੀ ਸਿੰਗਲਾ :- ਕੰਧੋਲਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਹਲਕਾ ਸੰਗਰੂਰ ਦੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰ ਰਹੇ ਨੇ ਕੈਬਨਿਟ ਮੰਤਰੀ ਸਿੰਗਲਾ :- ਕੰਧੋਲਾ

ਕੈਬਨਿਟ ਮੰਤਰੀ ਸਿੰਗਲਾ ਦੀ ਯੋਗ ਅਗਵਾਈ ਹੇਠ ਤਰੱਕੀ ਦੇ ਰਾਹ ਤੇ ਹਲਕਾ ਸੰਗਰੂਰ:-ਗੁਰਪ੍ਰੀਤ ਕੰਧੋਲਾ
Published On: punjabinfoline.com, Date: Jul 10, 2018

ਭਵਾਨੀਗੜ 10 ਜੁਲਾਈ {ਗੁਰਵਿੰਦਰ ਰੋਮੀ ਭਵਾਨੀਗੜ} ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਹਲਕਾ ਸੰਗਰੂਰ ਪੂਰੀ ਤਰੱਕੀ ਦੀ ਰਾਹ ਤੇ ਚੱਲ ਰਿਹਾ ਹੈ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਧੋਲਾ ਨੇ ਇੱਕ ਵਿਸ਼ੇਸ ਮਿਲਣੀ ਦੋਰਾਨ ਪ੍ਰਗਟ ਕੀਤੇ।ਉਹਨਾਂ ਦਸਿਆ ਕਿ ਸੰਗਰੂਰ ਤੇ ਭਵਾਨੀਗੜ ਵਿੱਚ ਵਿਕਾਸ ਕਾਰਜਾਂ ਦੇ ਕੰਮ ਵੱਡੇ ਪੱਧਰ ਤੇ ਸ਼ੁਰੂ ਹੋ ਚੁੱਕੇ ਹਨ।ਉਹਨਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਸੰਗਰੂਰ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਸ਼੍ਰੀ ਵਿਜੈ ਇੰਦਰ ਸਿੰਗਲਾ ਇਲਾਕੇ ਦੇ ਵਿਕਾਸ ਲਈ ਪੂਰੀ ਤਰਾਂ ਤਤਪਰ ਹਨ ਅਤੇ ਉਹਨਾਂ ਦੀ ਮਿਹਨਤ ਸਦਕਾ ਭਵਾਨੀਗੜ ਵਿੱਚ ਇੱਕ ਸ਼ਾਨਦਾਰ ਪਾਰਕ ਜੋ ਕਿ ਤਕਰੀਬਨ 1 ਕਰੋੜ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ ਇਸ ਤੋ ਇਲਾਵਾ ਭਵਾਨੀਗੜ ਦੇ ਖੇਡ ਸਟੇਡੀਅਮ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਜਿਥੇ ਇੱਕ ਉਪਨ ਜਿੰਮ,ਹਾਕੀ ਗਰਾਉਡ ਤੋ ਇਲਾਵਾ ਇੱਕ ਜਿੰਮ ਸਟੇਡੀਅਮ ਦੇ ਅੰਦਰ ਫਿੱਟ ਕੀਤਾ ਜਾਵੇਗਾ ਇਸ ਤੋ ਇਲਾਵਾ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਕੁੜੀਆਂ ਦਾ ਕਾਲਜ ਤਕਰੀਬਨ ਇੱਕ ਸਾਲ ਵਿੱਚ ਤਿਆਰ ਹੋ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ 8 ਕਰੋੜ ਦੀ ਲਾਗਤ ਨਾਲ ਸੰਗਰੂਰ ਦੇ ਖੇਡ ਸਟੇਡੀਅਮ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਹਨਾਂ ਕਿਹਾ ਕਿ ਉਪਰੋਕਤ ਸਾਰੇ ਕੰਮਾਂ ਲਈ ਪ੍ਰਕਿਿਰਆ ਪੂਰੀ ਹੋ ਚੁੱਕੀ ਹੈ ਅਤੇ ਜਲਦ ਹੀ ਇਹ ਕੰਮ ਸ਼ੁਰੂ ਹੋ ਜਾਣਗੇ।ਉਹਨਾਂ ਦੱਸਿਆ ਕਿ ਪਹਿਲਾਂ ਸਿੰਗਲਾ ਸਾਹਿਬ ਵਲੋ ਪੀ.ਜੀ.ਆਈ,ਟਰਾਮਾਂ ਸੈਟਰ ਪਹਿਲਾਂ ਹੀ ਇਲਾਕੇ ਦੇ ਲੋਕਾਂ ਦੀ ਝੋਲੀ ਪਾ ਚੁੱਕੇ ਹਨ ਸਿੰਗਲਾ ਸਾਹਿਬ ਦੇ ਮੰਤਰੀ ਬਣਨ ਨਾਲ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ਹੋਰ ਵੀ ਵੱਧ ਗਈਆਂ ਜਿਸ ਤੇ ਸਿੰਗਲਾ ਸਾਹਿਬ ਖਰਾ ਉਤਰਨਗੇ।ਉਹਨਾਂ ਕਿਹਾ ਕਿ ਮੰਤਰੀ ਸਾਹਿਬ ਪੂਰੀ ਲਗਨ ਅਤੇ ਮਿਹਨਤ ਕਰ ਰਹੇ ਹਨ ਤੇ ਉਹਨਾਂ ਦਾ ਸੁਪਨਾ ਹਲਕਾ ਸੰਗਰੂਰ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਹੈ ਜੋ ਜਲਦ ਪੂਰਾ ਹੁੰਦਾ ਨਜਰ ਆ ਰਿਹਾ ਹੈ।ਆਉਣ ਵਾਲੀਆਂ ਜਿਲਾ ਪ੍ਰੀਸ਼ਦ , ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਸਬੰਧੀ ਇੱਕ ਸਵਾਲ ਦਾ ਜੁਆਬ ਦਿੰਦਿਆਂ ਕੰਧੋਲਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਜੋ ਵੀ ਡਿਉਟੀ ਲਾਵੇਗੀ ਉਹ ਅਤੇ ਉਹਨਾਂ ਦੇ ਸਾਥੀ ਪੂਰੀ ਤਨਦੇਹੀ ਨਾਲ ਦਿੱਤੀ ਜੁੰਮੇਵਾਰੀ ਨੂੰ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਬਿਨਾਂ ਕਿਸੇ ਲਾਲਚ ਦੇ ਕੰਮ ਕਰਨ ਲਈ ਵਚਨਬੱਧ ਹਨ।

Tags: gurpreet singh
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration