"/> ਧੂਰੀ ਸ਼ਹਿਰ ਅੰਦਰ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਕਸਿਆਂ ਨਹੀਂ ਜਾਵੇਗਾ ਐੱਸ.ਐੱਚ.ਓ ਪੰਨੂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਧੂਰੀ ਸ਼ਹਿਰ ਅੰਦਰ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਕਸਿਆਂ ਨਹੀਂ ਜਾਵੇਗਾ ਐੱਸ.ਐੱਚ.ਓ ਪੰਨੂ

Published On: punjabinfoline.com, Date: Jul 11, 2018

ਧੂਰੀ,11 ਜੁਲਾਈ (ਮਹੇਸ਼) ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐੱਸ.ਐੱਚ.ਓ ਬਲਜਿੰਦਰ ਸਿੰਘ ਪੰਨੂ ਨੇ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨੱਸੇ ਵੇਚਣ ਵਾਲਿਆਂ ਨੂੰ ਕਿਸੇ ਤਰਜ਼ ਤੇ ਬਕਸਿਆਂ ਨਹੀਂ ਜਾਵੇਗਾ। ਉਨਾਂ ਕਿਹਾ ਪੁਲਿਸ ਦੀ ਪੂਰੀ ਕੋਸ਼ਿਸ਼ ਹੈ ਕਿ ਨਸ਼ਾ ਜਿੱਥੋਂ ਵੀ ਆਉਂਦਾ ਹੈ ਉੱਥੇ ਹੀ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰ ਕੇ ਨਸ਼ੇ ਤੇ ਪੂਰੀ ਤਰਾਂ ਨਾਲ ਰੋਕ ਲਗਾਈ ਜਾ ਸਕੇ।ਉਨਾਂ ਕਿਹਾ ਕਿ ਨਸਾ ਵੇਚਣ ਵਾਲੇ ਕਾਨੂੰਨ ਦੇ ਸ਼ਿਕੰਜੇ ਵਿਚ ਫਸ ਕੇ ਜੇਲ ਦੀਆ ਸਲਾਖ਼ਾਂ ਵਿਚ ਜਾਣਾ ਤੈਅ ਹੈ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾ ਨੂੰ ਬਾਹਰ ਕੱਢਣ ਲਈ ਸ਼ਹਿਰ ਵਾਸੀਆਂ ਨੂੰ ਪੁਲਸ ਦਾ ਪੂਰਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨਾਂ ਕਿਹਾ ਜੇਕਰ ਕੋਈ ਵਿਅਕਤੀ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਸੂਚਨਾ ਦਿੰਦਾ ਹੈ ਤਾਂ ਉਸ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਸ਼ਹਿਰ ਵਿਚ ਚੌਕੀਦਾਰਾਂ ਪ੍ਰਬੰਧ ਨੂੰ ਹੋਰ ਵਧੀਆ ਬਣਾਉਣ ਅਤੇ ਸਕੂਲ,ਕਾਲਜਾਂ ਦੇ ਵਿਦਿਆਰਥੀ ਨਾਲ ਛੇੜਛਾੜ ਕਰਨ ਗੁੰਡੀਆਂ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਨਾਲ-ਨਾਲ ਵਿਸ਼ੇਸ਼ ਤੌਰ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕਿਸਮ ਤੋ ਬਕਸਿਆਂ ਨਹੀਂ ਜਾਵੇਗਾ ਤਾਂ ਕਿ ਜੋ ਨੌਜਵਾਨ ਪੀੜੀ ਨੂੰ ਬਰਬਾਦ ਕਰਨ ਵਾਲੀਆ ਕਾਲੀਆ ਭੇਡਾਂ ਨੂੰ ਖ਼ਤਮ ਕੀਤਾ ਜਾਵੇ

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration