"/> ਨਸ਼ੇ ਦੇ ਰੁਝਾਨ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਦਿੱਤਾ ਮੰਗ ਪੱਤਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਨਸ਼ੇ ਦੇ ਰੁਝਾਨ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਦਿੱਤਾ ਮੰਗ ਪੱਤਰ

Published On: punjabinfoline.com, Date: Jul 11, 2018

ਤਲਵੰਡੀ ਸਾਬੋ, 11 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਦਿਨੋ ਦਿਨ ਵਧ ਰਹੇ ਚਿੱਟੇ ਵਰਗੇ ਨਾਮੁਰਾਦ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਤਲਵੰਡੀ ਸਾਬੋ ਦੇ ਨੌਜਵਾਨ ਕਲੱਬ, ਸਮਾਜ ਸੇਵੀ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਹੈ ਕਿ ਤਲਵੰਡੀ ਸਾਬੋ ਵਰਗੇ ਪਵਿੱਤਰ ਕਰਾਰ ਦਿੱਤੇ ਗਏ ਸ਼ਹਿਰ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਬੰਦ ਕੀਤਾ ਜਾਵੇ।
ਮੰਗ ਪੱਤਰ ਦੇਣ ਤੋਂ ਪਹਿਲਾਂ ਤਲਵੰਡੀ ਸਾਬੋ ਵਿਖੇ ਜਾਣਕਾਰੀ ਦਿੰਦਿਆਂ ਵਫਦ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ-ਸ਼ਹਿਰਾਂ ਵਿੱਚ ਚਿੱਟੇ ਵਰਗੇ ਮਾਰੂ ਨਸ਼ਿਆਂ ਤੋਂ ਇਲਾਵਾ ਮੈਡੀਕਲ ਨਸ਼ਿਆਂ ਦੀ ਅਲਾਮਤ ਘਰ ਕਰ ਗਈ ਹੈ, ਜਿਸ ਨਾਲ ਘਰਾਂ ਦੇ ਘਰ ਤਬਾਹ ਹੋ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਖਤਮ ਹੋਣ ਦੀ ਕਗਾਰ 'ਤੇ ਹੈ। ਵਫਦ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਈ ਜਾਵੇ ਅਤੇ ਨਸ਼ੇੜੀਆਂ ਦੇ ਇਲਾਜ਼ ਲਈ ਚੰਗੇ ਅਤੇ ਪੂਰੇ ਸਟਾਫ ਵਾਲੇ ਫਰੀ ਨਸ਼ਾ ਛਡਾਊ ਕੇਂਦਰ ਖੋਲ੍ਹੇ ਜਾਣ ਤਾਂ ਕਿ ਨਸ਼ਾ ਕਰਨ ਵਾਲੇ ਲੋਕਾਂ ਨੂੰ ਇਲਾਜ਼ ਲਈ ਭਰਤਤੀ ਕਰਵਾਇਆ ਜਾ ਸਕੇ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration