"/> ਸੁਸ਼ਮਾ ਸਵਰਾਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਟਵੀਟ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੁਸ਼ਮਾ ਸਵਰਾਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਟਵੀਟ

ਪੰਜਾਬ 'ਚ ਹੋ ਰਹੀ ਮਨੁੱਖੀ ਸਮਗਲਿੰਗ 'ਤੇ ਸਖਤ ਕਾਰਵਾਈ ਕਰਨ ਲਈ ਕਿਹਾ
Published On: punjabinfoline.com, Date: Jul 30, 2018

ਭਾਰਤ ਦੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਪੰਜਾਬ ਵਿਚ ਹੋ ਰਹੀ ਮਨੁੱਖੀ ਸਮਗਲਿੰਗ ਦੇ ਮਾਮਲੇ ਵਿਚ ਸਖਤ ਕਾਰਵਾਈ ਕਰਨ ਲਈ ਕਿਹਾ ਹੈ l ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਇਹ ਟਵੀਟ ਕਰਕੇ ਇਸ ਮਾਮਲੇ 'ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਕੈਪਟਣ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਦੁਬਈ ਤੋਂ ਵਾਪਸ ਆਈ ਲੜਕੀ ਨਾਲ ਉਹ ਗੱਲਬਾਤ ਕਰਨ ਅਤੇ ਉਸ ਕੋਲੋ ਦੁਬਈ ਭੇਜਣ ਵਾਲੇ ਏਜੰਟਾਂ ਦਾ ਪਤਾ ਕੀਤਾ ਜਾਵੇ । ਉਹਨਾਂ ਨੇ ਟਵੀਟ ਵਿਚ ਕਿਹਾ ਹੈ ਕਿ ਪੰਜਾਬ ਰਾਜ ਵਿਚ ਜਿਸ ਤਰ੍ਹਾਂ ਮਨੁੱਖੀ ਸਮਗਲਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਹ ਬਹੁਤ ਚਿੰਤਾ ਦਾ ਵਿਸ਼ਾ ਹੈ । ਉਹਨਾਂ ਨੇ ਪੰਜਾਬ ਸਰਕਾਰ ਨੂੰ ਇਹਨਾਂ ਫਰੋਡ ਏਜੰਟਾਂ ਦੀ ਪੜ੍ਹਤਾਲ ਕਰਕੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ।
ਵਿਦੇਸ਼ ਮੰਤਰੀ ਦੇ ਇਸ ਟਵੀਟ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਇਸ ਗੰਭੀਰ ਮਾਮਲੇ ਨੂੰ ਖੁਦ ਦੇਖ ਰਹੇ ਹਨ । ਉਹਨਾਂ ਨੇ ਕਿਹਾ ਹੈ ਕਿ ਮਨੁੱਖੀ ਸਮਗਲਿੰਗ ਕਰਨ ਵਾਲੇ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਸੰਬੰਧੀ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇਗਾ ।

Tags: ਸੁਸ਼ਮਾ ਸਵਰਾਜ ਕੈਪਟਨ ਅਮਰਿੰਦਰ ਸਿੰਘ ਟਵੀਟ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration