"/> ਡੇਂਗੂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਦਾ ਗਠਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡੇਂਗੂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਦਾ ਗਠਨ

Published On: punjabinfoline.com, Date: Jul 31, 2018

ਰਾਜਪੁਰਾ (ਰਾਜੇਸ਼ ਡਾਹਰਾ)
ਪਟਿਆਲਾ ਜ਼ਿਲ੍ਹੇ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਸਿਹਤ ਅਤੇ ਦੂਸਰੇ ਵਿਭਾਗਾਂ ਦੀ ਸਰਗਰਮ ਸ਼ਮੂਲੀਅਤ ਨਾਲ ਤਿਆਰ ਕੀਤੀਆਂ ਇਹ ਟੀਮਾਂ ਜ਼ਿਲ੍ਹੇ ਵਿੱਚ ਡੇਂਗੂ ਦੇ ਲਾਰਵੇ ਨੂੰ ਜਿੱਥੇ ਨਸ਼ਟ ਕਰਨ ਲਈ ਘਰਾਂ ਅਤੇ ਬਾਹਰਲੇ ਇਲਾਕਿਆਂ ਵਿੱਚ ਖੜ੍ਹੇ ਪਾਣੀ ਨੂੰ ਚੈਕ ਕਰਨਗੀਆਂ ਉੱਥੇ ਹੀ ਲੋਕਾਂ ਨੂੰ ਵੀ ਜਾਗਰੂਕ ਕਰਕੇ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਵੀ ਕਰਨਗੀਆਂ।
ਡੇਂਗੂ ਦੇ ਖਾਤਮੇਂ ਲਈ ਜ਼ਿਲ੍ਹੇ ਵਿੱਚ ਆਰੰਭੀ ਗਈ ਇਸ ਵਿਸ਼ੇਸ਼ ਮੁਹਿੰਮ ਦੀ ਰਣਨੀਤੀ ਤਹਿ ਕਰਨ ਲਈ ਅੱਜ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਸਮੂਹ ਵਿਭਾਗਾਂ ਨਾਲ ਕੀਤੀ ਇੱਕ ਐਮਰਜੈਂਸੀ ਮੀਟਿੰਗ ਦੌਰਾਨ ਸਾਰੇ ਵਿਭਾਗਾਂ ਨੂੰ ਡੇਂਗੂ ਦੇ ਖਾਤਮੇ ਲਈ ਸਰਗਰਮ ਭੂਮਿਕਾ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਟੀਮਾਂ ਵਿੱਚ ਸ਼ਾਮਿਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕਿਸੇ ਵੀ ਹਾਲਤ ਵਿੱਚ ਦੋ ਜਾਂ ਤਿੰਨ ਦਿਨ ਤੋਂ ਵੱਧ ਕਿਸੇ ਵੀ ਬਰਤਨ, ਕੂਲਰ, ਫਰਿੱਜ ਦੀ ਟਰੇਅ, ਗਮਲੇ, ਪੁਰਾਣੇ ਟਾਇਰ, ਮਨੀ ਪਲਾਂਟ ਅਤੇ ਹੋਰ ਕੋਈ ਵੀ ਸਮਾਨ ਜਿਸ ਵਿੱਚ ਪਾਣੀ ਖੜ੍ਹਾ ਹੋਵੇ ਤੁਰੰਤ ਪਾਣੀ ਖਾਲੀ ਕਰਵਾਇਆ ਜਾਵੇ ਅਤੇ ਡੇਂਗੂ ਦਾ ਲਾਰਵਾ ਮਿਲਣ 'ਤੇ ਲਾਰਵਾ ਨਸ਼ਟ ਕਰਨ ਵਾਲੀ ਦਵਾਈ ਛਿੜਕਾਈ ਜਾਵੇ ਅਤੇ ਜਿਸ ਥਾਂ ਤੋਂ ਲਾਰਵਾ ਮਿਲਦਾ ਹੈ ਉਹਨਾਂ ਦੇ ਚਲਾਣ ਵੀ ਕੱਟੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ/ਦੁਕਾਨਾਂ ਤੇ ਹੋਰ ਸਥਾਨਾਂ ਦੇ 140 ਚਲਾਣ ਕੱਟੇ ਗਏ ਹਨ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration