"/> ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦਾ ਨਤੀਜਾ ਰਿਹਾ ਸ਼ਾਨਦਾਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦਾ ਨਤੀਜਾ ਰਿਹਾ ਸ਼ਾਨਦਾਰ

Published On: punjabinfoline.com, Date: Aug 02, 2018

ਤਲਵੰਡੀ ਸਾਬੋ, 2 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨਿਆ ਗਿਆ ਐਮ. ਏ. (ਪੋਲ ਸਾਇੰਸ) ਸਮੈਸਟਰ ਚੌਥਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਮੁਖੀ ਡਾ. ਕੁਲਦੀਪ ਕੌਰ ਨੇ ਦੱਸਿਆ ਕਿ ਇਸ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਬਹੁਤ ਚੰਗੇ ਅੰਕ ਲੈ ਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ ਦੀ ਵਿਦਿਆਰਥਣ ਕਮਲਜੀਤ ਕੌਰ ਨੇ 93 ਪ੍ਰਤੀਸ਼ਤ ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਲਵਪ੍ਰੀਤ ਕੌਰ ਤੇ ਰਾਜਵੀਰ ਕੌਰ ਨੇ 88 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ ਸਥਾਨ ਅਤੇ ਸਵਿਤਾ ਰਾਣੀ ਤੇ ਜਸਦੀਪ ਕੌਰ ਨੇ 83 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਇਸ ਮਾਣਮੱਤੀ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਇਸੇ ਤਰ੍ਹਾਂ ਅਕਾਦਮਿਕ ਪ੍ਰਾਪਤੀਆਂ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਸਬੰਧਿਤ ਵਿਭਾਗ ਦੇ ਸਮੂਹ ਮਿਹਨਤੀ ਸਟਾਫ ਦੀ ਅਕਾਦਮਿਕ ਸਹਿਯੋਗ ਲਈ ਸ਼ਲਾਘਾ ਕੀਤੀ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration