"/> ਬਲਾਕ ਕਾਂਗਰਸ ਪ੍ਰਧਾਨ ਦੀ ਅਗਵਾਈ ਵਿੱਚ ਤਿਉਣਾ ਪੁਜਾਰੀਆਂ ਵਿਖੇ ਵੰਡੀ ਗਰੀਬਾਂ ਨੂੰ ਕਣਕ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਲਾਕ ਕਾਂਗਰਸ ਪ੍ਰਧਾਨ ਦੀ ਅਗਵਾਈ ਵਿੱਚ ਤਿਉਣਾ ਪੁਜਾਰੀਆਂ ਵਿਖੇ ਵੰਡੀ ਗਰੀਬਾਂ ਨੂੰ ਕਣਕ।

Published On: punjabinfoline.com, Date: Aug 02, 2018

ਤਲਵੰਡੀ ਸਾਬੋ, 2 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੁਆਰਾ ਗ਼ਰੀਬ ਵਰਗ ਦੇ ਲੋਕਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਆਟਾ ਦਾਲ ਸਕੀਮ ਦੇ ਤਹਿਤ ਨਜ਼ਦੀਕੀ ਪਿੰਡ ਤਿਉਣਾ ਪੁਜਾਰੀਆਂ ਵਿਖੇ ਬਲਾਕ ਕਾਂਗਰਸ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿੱਚ ਪਿੰਡ ਦੇ ਕਾਂਗਰਸੀ ਅਤੇ ਪ੍ਰਮੁੱਖ ਵਿਅਕਤੀਆਂ ਵਲੋਂ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਗਈ। ਇਸ ਮੌਕੇ ਕਾਂਗਰਸ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਚੋਣਾਂ ਦੇ ਦੌਰਾਨ ਕਣਕ ਦੇ ਨਾਲ ਨਾਲ ਹੋਰ ਵਸਤੂਆਂ ਵੰਡਣ ਦੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਜਲਦ ਹੀ ਅਮਲ ਵਿਚ ਲਿਆਂਦਾ ਜਾਵੇਗਾ ਅਤੇ ਜਲਦ ਹੀ ਆਟਾ ਦਾਲ ਸਕੀਮ ਕਾਰਡ ਧਾਰਕਾਂ ਦੇ ਸਮਾਰਟ ਕਾਰਡ ਬਣ ਜਾਣ ਉਪਰੰਤ ਉਨ੍ਹਾਂ ਨੂੰ ਆਟਾ ਦਾਲ ਦੇ ਨਾਲ ਨਾਲ ਉਹ ਵਸਤੂਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ ਤਿਉਣਾ, ਬਲਜਿੰਦਰ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਜਗਾ ਰਾਮ ਤੀਰਥ, ਦਿਲਪ੍ਰੀਤ ਸਿੰਘ ਮੈਂਬਰ ਟਰੱਕ ਯੂਨੀਅਨ ਤਲਵੰਡੀ ਸਾਬੋ, ਗੁਰਪ੍ਰੀਤ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration