"/> ਸ਼੍ਰੋਮਣੀ ਅਕਾਲੀ ਦਲ ਦੀ 6 ਦੀ ਮੀਟਿੰਗ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਪੁੱਜਣਗੇ ਵੱਡੀ ਗਿਣਤੀ ਵਰਕਰ-ਜੀਤਮਹਿੰਦਰ ਸਿੱਧੂ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼੍ਰੋਮਣੀ ਅਕਾਲੀ ਦਲ ਦੀ 6 ਦੀ ਮੀਟਿੰਗ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਪੁੱਜਣਗੇ ਵੱਡੀ ਗਿਣਤੀ ਵਰਕਰ-ਜੀਤਮਹਿੰਦਰ ਸਿੱਧੂ।

Published On: punjabinfoline.com, Date: Aug 04, 2018

ਤਲਵੰਡੀ ਸਾਬੋ, 4 ਅਗਸਤ (ਗੁਰਜੰਟ ਸਿੰਘ ਨਥੇਹਾ) ਪਾਰਟੀ ਗਤੀਵਿਧੀਆਂ ਨੂੰ ਤੇਜੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਬਠਿੰਡਾ ਜਿਲ੍ਹੇ ਦੇ ਨਿਯੁਕਤ ਕੀਤੇ ਨਵੇਂ ਆਬਜਰਵਰ ਸ੍ਰੀ ਐੱਨ. ਕੇ ਸ਼ਰਮਾ ਦੀ ਅਗਵਾਈ ਹੇਠ 6 ਅਗਸਤ ਨੂੰ ਬਠਿੰਡਾ ਵਿਖੇ ਬੁਲਾਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ ਆਗੂ ਤੇ ਵਰਕਰ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। ਸਿੱਧੂ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਦੇ ਵਰਕਰ ਪਾਰਟੀ ਹਾਈਕਮਾਂਡ ਵੱਲੋਂ ਦਿੱਤੇ ਹਰ ਹੁਕਮ ਦੀ ਵਧ ਚੜ ਕੇ ਪਾਲਣਾ ਕਰਦੇ ਰਹੇ ਹਨ ਤੇ ਹੁਣ ਸ੍ਰੀ ਐੱਨ. ਕੇ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੀਆਂ ਜਿਲ੍ਹੇ ਵਿੱਚ ਸਿਆਸੀ ਗਤੀਵਿਧੀਆਂ ਨੂੰ ਤੇਜ ਕਰਨ ਲਈ ਪ੍ਰੋਗਰਾਮ ਉਲੀਕਣ ਸਬੰਧੀ ਰੱਖੀ ਗਈ ਉਕਤ ਮੀਟਿੰਗ ਵਿੱਚ ਵੀ ਹਲਕੇ ਤੋਂ ਪਾਰਟੀ ਦੇ ਸਮੂਹ ਵਿੰਗਾਂ ਦੇ ਆਗੂ, ਅਹੁਦੇਦਾਰ, ਵਰਕਰ, ਜਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰ, ਕੌਂਸਲਰ ਤੇ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ। ਸਾਬਕਾ ਵਿਧਾਇਕ ਨੇ ਹਲਕੇ ਦੇ ਪਾਰਟੀ ਵਰਕਰਾਂ ਨੂੰ ਵੀ 6 ਅਗਸਤ ਨੂੰ ਬਠਿੰਡਾ ਦੇ ਜੀਤ ਪੈਲੇਸ ਵਿੱਚ ਰੱਖੀ ਉਕਤ ਮੀਟਿੰਗ ਵਿੱਚ ਹਾਜਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration