"/> ਸਿੰਚਾਈ ਖਾਤਿਰ ਟਿਊਬਵੈੱਲਾਂ ਨੂੰ ਬਿਜਲੀ ਨਾਂ ਦੇਣ ਦੇ ਦੋਸ਼ਾਂ ਤਹਿਤ ਕਿਸਾਨਾਂ ਕੀਤੀ ਸਰਕਾਰ ਤੇ ਪਾਵਰਕਾਮ ਖਿਲਾਫ ਨਾਅਰੇਬਾਜੀ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਿੰਚਾਈ ਖਾਤਿਰ ਟਿਊਬਵੈੱਲਾਂ ਨੂੰ ਬਿਜਲੀ ਨਾਂ ਦੇਣ ਦੇ ਦੋਸ਼ਾਂ ਤਹਿਤ ਕਿਸਾਨਾਂ ਕੀਤੀ ਸਰਕਾਰ ਤੇ ਪਾਵਰਕਾਮ ਖਿਲਾਫ ਨਾਅਰੇਬਾਜੀ।

Published On: punjabinfoline.com, Date: Aug 07, 2018

ਤਲਵੰਡੀ ਸਾਬੋ, 7 ਅਗਸਤ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਸ਼ੇਖਪੁਰਾ ਵਿਖੇ ਕਿਸਾਨਾਂ ਨੂੰ ਸਿੰਚਾਈ ਵਾਸਤੇ ਟਿਊਬਵੈੱਲ ਚਲਾਉਣ ਲਈ ਪੂਰੀ ਬਿਜਲੀ ਨਾ ਮਿਲਣ ਕਰਕੇ ਪ੍ਰੇਸ਼ਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਰੱਜ ਕੇ ਨਾਅਰੇਬਾਜੀ ਕੀਤੀ।ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਆਉਣ ਕਾਰਨ ਟਿਊਬਵੈੱਲ ਨਹੀ ਚੱਲ ਰਹੇ ਤੇ ਫਸਲਾਂ ਨੂੰ ਪਾਣੀ ਨਹੀ ਮਿਲ ਰਿਹਾ ਜਿਸ ਕਰਕੇ ਫਸਲਾਂ ਸੁਕ ਰਹੀਆਂ ਹਨ।ਉਨਾਂ ਨੇ ਮਾਮਲਾ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਵੀ ਦਿੱਤੀ। ਪੀੜਿਤ ਕਿਸਾਨ ਜਗਸੀਰ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਉਹਨਾਂ ਨੂੰ ਸਿੰਚਾਈ ਵਾਸਤੇ ਟਿਊਬਵੈੱਲ ਚਲਾਉਣ ਲਈ ਪੂਰੀ ਬਿਜਲੀ ਨਹੀਂ ਦਿੱਤੀ ਜਾ ਰਹੀ ਜਦੋਂਕਿ ਉਹਨਾਂ ਪਾਵਰਕਾਮ ਦੇ ਕਹਿਣ 'ਤੇ ਖੁਦ ਦਰਖਤਾਂ ਦੀ ਕਟਵਾਈ ਕਰਵਾ ਕੇ ਬਿਜਲੀ ਲਾਈਨਾਂ ਵੀ ਸਾਫ ਕਰਵਾ ਦਿੱਤੀਆਂ। ਉਹਨਾਂ ਦੱਸਿਆ ਕਿ ਹੁਣ ਤਾਜੇ ਮਾਮਲੇ ਵਿੱਚ ਕਈ ਦਿਨਾਂ ਤੋਂ ਪੂਰੀ ਬਿਜਲੀ ਨਾ ਮਿਲਣ ਕਰਕੇ ਉਹਨਾਂ ਦੀ ਝੋਨੇ ਦੀ ਫਸਲ ਮੱਚ ਰਹੀ ਹੈ, ਜਦੋਂ ਕਿ ਨਹਿਰਾਂ ਵਿੱਚ ਪਾਣੀ ਨਹੀਂ ਹੈ ਤੇ ਉਹਨਾਂ ਨੂੰ ਆਪਣੀ ਫਸਲ ਪਾਣੀ ਤੋਂ ਬਿਨਾ ਖਰਾਬ ਹੋਣ ਦਾ ਖਦਸ਼ਾ ਸਤਾ ਰਿਹਾ ਹੈ, ਕਿਸਾਨਾਂ ਅਨੁਸਾਰ ਉਨਾਂ ਨੇ ਉਕਤ ਮੁਸ਼ਕਿਲ ਨੂੰ ਲੈ ਕੇ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਸੀ ਪਰ ਕੋਈ ਹੱਲ ਨਹੀਂ ਹੁੰਦਾ ਦਿਖਾਈ ਦੇ ਰਿਹਾ। ਕਿਸਾਨਾਂ ਨੇ ਚੇਤਵਾਨੀ ਦਿੱਤੀ ਕਿ ਜੇ ਉਹਨਾਂ ਨੂੰ ਪੂਰੀ ਬਿਜਲੀ ਨਾ ਦਿੱਤੀ ਗਈ ਤਾਂ ਉਹ ਸੜਕਾ ਤੇ ਉਤਰ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿੱਤ ਸਿੰਘ, ਮਨਪ੍ਰੀਤ ਸਿੰਘ, ਗੁਰਦੇਵ ਸਿੰਘ,ਲਾਭ ਸਿੰਘ, ਜਗਸੀਰ ਸਿੰਘ, ਗੁਰਪਿੰਦਰ ਸਿੰਘ, ਭਗਵੰਤ ਸਿੰਘ, ਪੰਮਾ ਸਿੰਘ ਵੀ ਹਾਜਿਰ ਸਨ। ਉਧਰ ਦੂਜੇ ਪਾਸੇ ਪਾਵਰਕਾਮ ਦੇ ਐੱਸਡੀਓ ਰਣਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨਾਂ ਨੇ ਕਿਸਾਨਾਂ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸਿਰਫ ਕੱਲ ਬਿਜਲੀ ਖਰਾਬ ਹੋਣ ਕਰਕੇ ਮੁਸ਼ਕਿਲ ਆਈ ਹੈ ਜਿਸ ਨੂੰ ਜਲਦੀ ਠੀਕ ਕੀਤਾ ਜਾ ਰਿਹਾ ਹੈ ਹੋਰ ਕੋਈ ਸਮੱਸਿਆ ਨਹੀਂ ਹੈ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration