"/> ਦਸਮੇਸ਼ ਪਬਲਿਕ ਸਕੂਲ ਤਲਵੰਡੀ ਸਾਬੋ ਨੇ ਕੱਢੀ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਦਸਮੇਸ਼ ਪਬਲਿਕ ਸਕੂਲ ਤਲਵੰਡੀ ਸਾਬੋ ਨੇ ਕੱਢੀ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ।

Published On: punjabinfoline.com, Date: Aug 08, 2018

ਤਲਵੰਡੀ ਸਾਬੋ, 8 ਅਗਸਤ (ਗੁਰਜੰਟ ਸਿੰਘ ਨਥੇਹਾ)- ਵਿੱਦਿਅਕ ਖੇਤਰ ਵਿੱਚ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਸਕੂਲ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਅਤੇ ਵਿਸ਼ਾਲ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਸੂਬੇ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਵਿਦਿਆਰਥੀਆਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦੇ ਮਕਸਦ ਨਾਲ ਸਥਾਨਕ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਕੂਲ ਪ੍ਰਿੰਸੀਪਲ ਮੈਡਮ ਦੀ ਅਗਵਾਈ ਹੇਠ ਤਲਵੰਡੀ ਸਾਬੋ ਦੇ ਬਾਜ਼ਾਰਾਂ ਅਤੇ ਨਜ਼ਦੀਕੀ ਪਿੰਡ ਭਾਗੀਵਾਂਦਰ ਦੀਆਂ ਗਲੀਆਂ ਵਿੱਚ ਇੱਕ ਵਿਸ਼ਾਲ ਰੈਲੀ ਕੱਢੀ ਗਈ ਜਿਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ਼ ਮਾਟੋ ਵਾਲੀਆਂ ਤਖ਼ਤੀਆਂ ਹੱਥਾਂ ਵਿਚ ਫੜ ਕੇ ਨਸ਼ਿਆਂ ਖਿਲਾਫ਼ ਭਰਪੂਰ ਨਾਅਰੇਬਾਜ਼ੀ ਕਰਦਿਆਂ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਤੋਂ ਪਹਿਲਾਂ ਸਕੂਲ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਮੈਡਮ ਸੁਜਾਤਾ ਜਸੂਜਾ ਨੇ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਸਮਾਜ ਵਿੱਚ ਨਸ਼ਾ ਗ੍ਰਸਤ ਹੋਏ ਲੋਕਾਂ ਨੂੰ ਨਸ਼ਾ ਮੁਕਤ ਕਰਨ ਲਈ ਬੱਚਿਆਂ ਨੂੰ ਪ੍ਰੇਰਦੇ ਹੋਏ ਕਿਹਾ ਕਿ ਸਮਾਜ ਨੂੰ ਬਿਲਕੁਲ ਨਸ਼ਾ ਮੁਕਤ ਕਰਨ ਲਈ ਸਾਡਾ ਫਰਜ਼ ਬਣਦਾ ਹੈ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਸਮਝਾ ਕੇ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਦੱਸਦੇ ਹੋਏ ਉਨਾਂ ਦਾ ਇਲਾਜ ਕਰਵਾਇਆ ਜਾਵੇ। ਇਸ ਸਰਗਰਮੀ ਵਿੱਚ ਸਕੂਲ ਪ੍ਰਿੰਸੀਪਲ ਮੈਡਮ ਤੋਂ ਇਲਾਵਾ ਸਕੂਲ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration