"/> ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਸਸ ਸਕੂਲ ਤਲਵੰਡੀ ਸਾਬੋ ਵਿਖੇ ਲਗਾਏ ਪੌਦੇ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਸਸ ਸਕੂਲ ਤਲਵੰਡੀ ਸਾਬੋ ਵਿਖੇ ਲਗਾਏ ਪੌਦੇ।

Published On: punjabinfoline.com, Date: Aug 10, 2018

ਤਲਵੰਡੀ ਸਾਬੋ, 10 ਅਗਸਤ (ਗੁਰਜੰਟ ਸਿੰਘ ਨਥੇਹਾ)- ਤੰਦਰੁਸਤ ਪੰਜਾਬ ਮੁਹਿੰਮ ਅਧੀਨ ਪ੍ਰਿੰਸੀਪਲ ਕੁਲਵਿੰਦਰਜੀਤ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਪ੍ਰਕਾਰ ਦੇ ਛਾਂਦਾਰ ਅਤੇ ਦਵਾਈਆਂ ਵਾਲੇ ਪੌਦੇ ਲਗਾਏ ਗਏ। ਮਨਦੀਪ ਸਿੰਘ ਕੰਪਿਊਟਰ ਅਧਿਆਪਕ ਨੇ ਦੱਸਿਆ ਕਿ ਗਲੋਬਲ ਵਾਰਮਿੰਗ ਕਾਰਨ ਲਗਾਤਾਰ ਗਰਮੀ ਵਧ ਰਹੀ ਹੈ। ਰੁੱਖ ਗਲੋਬਲ ਵਾਰਮਿੰਗ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ ਅਤੇ ਸਾਨੂੰ ਸ਼ੁੱਧ ਹਵਾ ਦੇ ਕੇ ਤੰਦਰੁਸਤ ਰੱਖਦੇ ਹਨ। ਇਸ ਲਈ 'ਹਰ ਮਨੁੱਖ ਲਾਵੇ ਇੱਕ ਰੁੱਖ' ਦੇ ਨਾਅਰੇ ਦੀ ਪਾਲਣਾ ਹਿੱਤ ਸਾਨੂੰ ਸਭ ਨੂੰ ਇੱਕ-ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸਦੀ ਪਾਣੀ, ਖਾਦ ਅਤੇ ਲਗਾਤਾਰ ਕਾਂਟ-ਛਾਂਟ ਕਰਕੇ ਸੰਭਾਲ ਵੀ ਕਰਨੀ ਚਾਹੀਦੀ ਤਾਂ ਕਿ ਅਸੀਂ ਆਪਣੇ ਵਾਤਾਵਰਣ ਦੀ ਰੱਖਿਆ ਕਰ ਸਕੀਏ। ਇਸ ਸਮੇਂ ਸ਼ਰਨਪ੍ਰੀਤ ਕੌਰ ਲੈਕਚਰਾਰ ਅੰਗਰੇਜੀ, ਅਸ਼ਵਨੀ ਕੁਮਾਰ ਸਸ ਮਾਸਟਰ, ਗੁਰਮੇਲ ਸਿੰਘ ਕੰਪਿਊਟਰ ਅਧਿਆਪਕ, ਹਰਦੀਪ ਸਿੰਘ ਵੋਕੇਸ਼ਨਲ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration