"/> ਰੇਲਗੱਡੀ ਦੀ ਲਪੇਟ 'ਚ ਆਇਆ ਨੌਜਵਾਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਰੇਲਗੱਡੀ ਦੀ ਲਪੇਟ 'ਚ ਆਇਆ ਨੌਜਵਾਨ

Published On: punjabinfoline.com, Date: Aug 11, 2018

ਸੰਗਰੂਰ, 11 ਅਗਸਤ (ਸਪਨਾ ਰਾਣੀ)- ਸਥਾਨਕ ਰੇਲਵੇ ਸਟੇਸ਼ਨ ਲਾਗੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੇ ਗੰਭੀਰ ਹਾਲਤ ਵਿਚ ਜ਼ਖਮੀ ਹੋਣ ਸਬੰਧੀ ਸਮਾਚਾਰ ਹੈ | ਥਾਣਾ ਰੇਲਵੇ ਪੁਲਿਸ ਸੰਗਰੂਰ ਦੇ ਐਸ.ਐਚ.ਓ. ਚਰਨਦੀਪ ਸਿੰਘ ਨੇ ਦੱਸਿਆ ਕਿ ਕਰਨ ਕੁਮਾਰ ਪੁੱਤਰ ਕੁਲਦੀਪ ਰਾਮ ਵਾਸੀ ਅਜੀਤ ਨਗਰ ਬਸਤੀ ਦੇ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖਮੀ ਹੋਣ ਸਬੰਧੀ ਖ਼ਬਰ ਮਿਲੀ ਸੀ ਜਿਸ ਨੰੂ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ | ਸਿਵਲ ਹਸਪਤਾਲ ਵਿਖੇ ਕਰਨ ਕੁਮਾਰ ਦਾ ਇਲਾਜ ਕਰ ਰਹੇ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਗੰਭੀਰ ਰੂਪ ਵਿਚ ਜ਼ਖਮੀ ਹੋਏ ਨੌਜਵਾਨ ਦਾ ਮੁੱਢਲਾ ਇਲਾਜ ਕਰ ਕੇ ਗੰਭੀਰ ਹਾਲਾਤ ਨੰੂ ਦੇਖਦਿਆਂ ਪਟਿਆਲਾ ਭੇਜ ਦਿੱਤਾ ਗਿਆ ਹੈ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration