"/> 'ਮਨਮਰਜੀਆਂ' ਫਿਲਮ ਵਿੱਚ ਸਿੱਖ ਕਿਰਦਾਰ ਨੂੰ ਬੇਹੂਦਾ ਤਰੀਕੇ ਨਾਲ ਪੇਸ਼ ਕਰਨ ਦੀ ਸਿੰਘ ਸਾਹਿਬ ਵੱਲੋਂ ਨਿੰਦਾ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

'ਮਨਮਰਜੀਆਂ' ਫਿਲਮ ਵਿੱਚ ਸਿੱਖ ਕਿਰਦਾਰ ਨੂੰ ਬੇਹੂਦਾ ਤਰੀਕੇ ਨਾਲ ਪੇਸ਼ ਕਰਨ ਦੀ ਸਿੰਘ ਸਾਹਿਬ ਵੱਲੋਂ ਨਿੰਦਾ।

ਕਿਹਾ ਫਿਲਮ ਨੂੰ ਤੁਰੰਤ ਰੋਕੇ ਸਰਕਾਰ ਨਹੀ ਤਾਂ ਸ਼੍ਰੋਮਣੀ ਕਮੇਟੀ ਨੂੰ ਬਣਦੀ ਕਾਰਵਾਈ ਕਰਨੀ ਚਾਹਿਦੀ ਹੈ।
Published On: punjabinfoline.com, Date: Sep 19, 2018

ਤਲਵੰਡੀ ਸਾਬੋ, 18 ਸਤੰਬਰ (ਗੁਰਜੰਟ ਸਿੰਘ ਨਥੇਹਾ) ਰਿਲੀਜ ਹੋਣ ਜਾ ਰਹੀ ਹਿੰਦੀ ਫਿਲਮ 'ਮਨਮਰਜੀਆਂ' ਵਿੱਚ ਇੱਕ ਸਿੱਖ ਕਿਰਦਾਰ ਨੂੰ ਬੇਹੂਦਾ ਤਰੀਕੇ ਨਾਲ ਪੇਸ਼ ਕਰਕੇ ਸਿੱਖੀ ਦਾ ਮਜਾਕ ਉਡਾਉਣ ਦੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਵਾਰ ਵਾਰ ਇਹ ਮੰਗ ਉਠਾਂਉਦੇ ਰਹੇ ਹਨ ਕਿ ਭਾਰਤੀ ਫਿਲਮ ਸੈਂਸਰ ਬੋਰਡ ਵਿੱਚ ਸਿੱਖਾਂ ਦਾ ਇੱਕ ਨੁਮਾਇੰਦਾ ਹੋਣਾ ਚਾਹੀਦਾ ਹੈ ਪਰ ਸਰਕਾਰ ਨੇ ਇਸਨੂੰ ਕਦੇ ਗੰਭੀਰਤਾ ਨਾਲ ਨਹੀ ਲਿਆ ਤੇ ਅਕਸਰ ਹੀ ਫਿਲਮਾਂ ਵਿੱਚ ਸਿੱਖ ਪਾਤਰਾਂ ਨੂੰ ਮਜਾਕੀਆ ਕਿਰਦਾਰ ਵਜੋਂ ਦਿਖਾਇਆ ਜਾਂਦਾ ਹੈ। ਸਿੰਘ ਸਾਹਿਬ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਵਾਰ ਵਾਰ ਖਿਲਵਾੜ ਬੰਦ ਕੀਤਾ ਜਾਵੇ ਤੇ ਉਕਤ ਫਿਲਮ ਤੇ ਤੁਰੰਤ ਪਾਬੰਦੀ ਲਾਈ ਜਾਵੇ।ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਫਿਲਮ ਤੇ ਅਜੇ ਵੀ ਰੋਕ ਨਾ ਲਾਈ ਗਈ ਤਾਂ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਹਿਣਗੇ ਕਿ ਫਿਲਮ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration