Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪ੍ਰਾਇਵੇਟ ਅਤੇ ਸਰਕਾਰੀ ਬੈੰਕਾਂ ਚ ਚੋਣਾਂ ਦੀ ਕਿਓਂ ਨਹੀਂ- ਨੀਲ ਗਰਗ

Published On: punjabinfoline.com, Date: Sep 19, 2018

ਬਠਿੰਡਾ/ ਤਲਵੰਡੀ ਸਾਬੋ, 18 ਸਤੰਬਰ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਮੇਨ ਨੀਲ ਗਰਗ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੱਲ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਪੈਣ ਜਾ ਰਹੀਆਂ ਹਨ ਤੇ ਸੂਬੇ ਦੇ ਸਾਰੇ ਸਰਕਾਰੀ ਅਦਾਰਿਆਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਕਿਸੇ ਵੀ ਪ੍ਰਾਈਵੇਟ ਤੇ ਸਰਕਾਰੀ ਬੈਂਕਾਂ ਅੰਦਰ ਛੁੱਟੀ ਦਾ ਅੈਲਾਨ ਨਹੀਂ ਕੀਤਾ ਗਿਆ ਹੈ।ਕੀ ਬੈਂਕਾਂ ਦੇ ਅਧਿਕਾਰੀਆਂ ਨੂੰ ਇਹਨਾਂ ਚੋਣਾਂ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਜਦੋਂ ਕਿ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਵੀ ਸੂਬੇ ਵਿੱਚ ਚੋਣਾਂ ਹੁੰਦੀਆਂ ਹਨ ਉਥੇ ਵੋਟਾਂ ਵਾਲੇ ਦਿਨ ਸਰਕਾਰ ਵੱਲੋਂ ਛੁੱਟੀ ਕੀਤੀ ਜਾਂਦੀ ਹੈ ਤਾਂ ਕਿ ਹਰ ਇੱਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਹੈਰਾਨਗੀ ਵਾਲੀ ਗੱਲ ਹੈ ਕਿ ਕੈਪਟਨ ਦੀ ਮੌਜੂਦਾ ਸਰਕਾਰ ਇਸ ਕਾਨੂੰਨ ਨੂੰ ਛਿੱਕੇ ਤੇ ਟੰਗ ਰਹੀ ਹੈ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories