"/> ਪਿੰਡ ਜੋਗੇਵਾਲਾ ਦੇ ਅੱਧੀ ਦਰਜਨ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਿਲ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਿੰਡ ਜੋਗੇਵਾਲਾ ਦੇ ਅੱਧੀ ਦਰਜਨ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਿਲ।

Published On: punjabinfoline.com, Date: Sep 19, 2018

ਤਲਵੰਡੀ ਸਾਬੋ 18 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਹਲਕੇ ਅੰਦਰ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਚੱਲ ਰਹੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਜੋਗੇਵਾਲਾ ਵਿੱਚ ਅਕਾਲੀ ਦਲ ਨਾਲ ਸਬੰਧਿਤ ਅੱਧੀ ਦਰਜਨ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਜੋਗੇਵਾਲਾ ਵਿੱਚ ਰਖਵਾਏ ਇੱਕ ਸਮਾਗਮ ਦੌਰਾਨ ਉਕਤ ਪਰਿਵਾਰਾਂ ਨੇ ਕਾਂਗਰਸ ਦੇ ਹਲਕਾ ਸੇਵਾਦਾਰ ਸ. ਖੁਸ਼ਬਾਜ ਸਿੰਘ ਜਟਾਣਾ ਦੀ ਹਾਜ਼ਰੀ ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਸ. ਜਟਾਣਾ ਵੱਲੋਂ ਉਕਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪੇ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ।ਕਾਂਗਰਸੀ ਆਗੂਆਂ ਨੇ ਕਿਹਾ ਕਿ ਉਕਤ ਆਗੂ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ।ਸ਼ਾਮਿਲ ਹੋਣ ਵਾਲੇ ਆਗੂਆਂ ਦੀ ਕਾਂਗਰਸੀ ਆਗੂਆਂ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਸੂਚੀ ਅਨੁਸਾਰ ਕਰਤਾਰ ਸਿੰਘ ਸਾਬਕਾ ਸਰਪੰਚ, ਹਰਮੇਲ ਸਿੰਘ ਮੈਂਬਰ ਪੰਚਾਇਤ, ਜਗਦੇਵ ਸਿੰਘ ਮੈਂਬਰ ਪੰਚਾਇਤ, ਦਲਜੀਤ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਅਤੇ ਅਮਰੀਕ ਸਿੰਘ ਕਾਲਾ ਦੇ ਨਾਂ ਸ਼ਾਮਿਲ ਹਨ।ਸ. ਜਟਾਣਾ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੇ ਲੋਕਾਂ ਨੂੰ ਧਰਮ ਦੇ ਨਾਂਅ ਤੇ ਲੜਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ ਜਿਸ ਕਾਰਨ ਲੋਕਾਂ ਨੂੰ ਹੁਣ ਅਕਾਲੀ ਦਲ ਦੇ ਅਸਲੀ ਮਕਸਦ ਦਾ ਪਤਾ ਚੱਲ ਚੁੱਕਿਆ ਹੈ ਅਤੇ ਹੁਣ ਲੋਕ ਸੱਚ ਜਾਣ ਚੁੱਕੇ ਹਨ ਤੇ ਇਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵੱਲ ਰੁਖ ਕਰ ਰਹੇ ਹਨ।
ਉਕਤ ਸਮਾਗਮ ਮੌਕੇ ਰਣਜੀਤ ਸੰਧੂ ਨਿੱਜੀ ਸਹਾਇਕ ਜਟਾਣਾ,ਕ੍ਰਿਸ਼ਨ ਭਾਗੀਵਾਂਦਰ ਪ੍ਰਧਾਨ ਬਲਾਕ ਕਾਂਗਰਸ,ਅੰਮ੍ਰਿਤਪਾਲ ਗਰਗ,ਦਰਸ਼ਨ ਸੰਧੂ ਮਾਨਵਾਲਾ, ਮਨਦੀਪ ਸਿੰਘ ਨੰਬਰਦਾਰ ਨੰਗਲਾ,ਮਨਜੀਤ ਲਾਲੇਆਣਾ,ਬਲਵੀਰ ਲਾਲੇਆਣਾ,ਲੀਲਾ ਮਾਹੀਨੰਗਲ,ਰਾਜਾ ਕੈਲੇਵਾਂਦਰ ਆਦਿ ਆਗੂ ਹਾਜਿਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration