Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਿਆ ਜ਼ਿਲ੍ਹਾ ਪ੍ਰੀਸ਼ਦ ਚੋਣ

Published On: punjabinfoline.com, Date: Sep 19, 2018

ਰਾਜਪੁਰਾ, 19 ਸਤੰਬਰ: (ਰਾਜੇਸ਼ ਡੇਹਰਾ)
ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ 9 ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਵਿਚ ਬਲਾਕ ਰਾਜਪੁਰਾ ਵਿਖੇ 70.8 ਫੀਸਦੀ ਵੋਟਰਾਂ ਨੇ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪੋਲਿੰਗ ਸਟੇਸ਼ਨਾਂ ਵਿਖੇ ਪੋਲਿੰਗ ਬੂਥਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਬਲਾਕ ਸੰਮਤੀਆਂ ਲਈ 412 ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 60 ਉਮੀਦਵਾਰ ਮੈਦਾਨ 'ਚ ਸਨ, ਜਿਨ੍ਹਾਂ ਨੂੰ ਬੈਲਟ ਪੇਪਰਾਂ ਰਾਹੀਂ ਪਈਆਂ ਵੋਟਾਂ ਬਕਸਿਆਂ 'ਚ ਸੀਲਬੰਦ ਕਰਕੇ ਹਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਿਰਧਾਰਤ ਸਟਰਾਂਗ ਰੂਮ 'ਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਕਰਵਾਈ ਜਾਵੇਗੀ ਅਤੇ ਉਸੇ ਦਿਨ ਨਤੀਜਾ ਐਲਾਨਿਆ ਜਾਵੇਗਾ

Tags: ਰਾਜਪੁਰਾ
  • Facebook
  • twitter
  • linked in
  • Print It

Last 20 Stories