"/> ਤਲਵੰਡੀ ਸਾਬੋ ਬਲਾਕ ਦੇ ਪ੍ਰਾਇਮਰੀ ਸਕੂਲ ਕੋਟਫੱਤਾ ਵਿਖੇ ਬਣਾਇਆ ਸਮਾਰਟ ਕਲਾਸ ਰੂਮ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਤਲਵੰਡੀ ਸਾਬੋ ਬਲਾਕ ਦੇ ਪ੍ਰਾਇਮਰੀ ਸਕੂਲ ਕੋਟਫੱਤਾ ਵਿਖੇ ਬਣਾਇਆ ਸਮਾਰਟ ਕਲਾਸ ਰੂਮ।

Published On: punjabinfoline.com, Date: Oct 02, 2018

ਤਲਵੰਡੀ ਸਾਬੋ, 2 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਿੱਖਿਆ ਬਲਾਕ ਤਲਵੰਡੀ ਸਾਬੋ ਅਧੀਨ ਆਉਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਫੱਤਾ ਵਿੱਚ ਉਸ ਸਕੂਲ ਦੇ ਪਦ-ਉੱਨਤ ਹੋਏ ਅਧਿਆਪਕ ਅਨਿਲ ਗਾਰਗੀ ਵੱਲੋਂ ਭੇਂਟ ਕੀਤੀ ਗਈ ਐੱਲਈਡੀ ਲਗਾ ਕੇ ਸਮਾਰਟ ਕਲਾਸ ਰੂਮ ਦੀ ਸਥਾਪਨਾ ਕੀਤੀ ਗਈ। ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਤਲਵੰਡੀ ਸਾਬੋ ਵੱਲੋਂ ਜਾਰੀ ਪ੍ਰੈੱਸ ਰਿਲੀਜ ਵਿੱਚ ਦੱਸਿਆ ਗਿਆ ਕਿ ਉਕਤ ਸਮਾਰਟ ਕਲਾਸ ਦਾ ਉਦਘਾਟਨ ਉੱਪ ਜਿਲ੍ਹਾ ਸਿੱਖਿਆ ਅਫਸਰ ਸ. ਬਲਜੀਤ ਸਿੰਘ ਸੰਦੋਹਾ ਅਤੇ ਬਲਾਕ ਸਿੱਖਿਆ ਅਫਸਰ ਤਲਵੰਡੀ ਸਾਬੋ ਸ. ਜਗਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ। ਸ. ਸੰਦੋਹਾ ਨੇ ਗਾਰਗੀ ਵੱਲੋਂ ਕੀਤੇ ਇਸ ਕਾਰਜ ਦੀ ਸ਼ਲ਼ਾਘਾ ਕਰਦਿਆਂ ਅਧਿਆਪਕਾਂ ਨੂੰ ਹੋਰ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ। ਬੀਪੀਈਓ ਚੀਮਾ ਨੇ ਆਪਣੇ ਸੰਬੋਧਨ ਦੌਰਾਨ ਸਕੂਲਾਂ ਵਿੱਚ ਆਧੁਨਿਕ ਤਕਨੀਕ ਨਾਲ ਪੜਾਈ ਨੂੰ ਸਮੇਂ ਦੀ ਲੋੜ ਦੱਸਿਆ। ਉਨਾਂ ਨੇ ਸਕੂਲ ਦੇ ਸਮੁੱਚੇ ਸਟਾਫ ਦੇ ਨਾਲ ਨਾਲ ਈਜੀਐੱਸ ਵਾਲੰਟੀਅਰ ਮਨਦੀਪ ਕੌਰ ਦੀ ਸ਼ਲਾਘਾ ਕੀਤੀ ਜਿਨਾਂ ਨੇ ਉੱਦਮ ਕਰਦਿਆਂ ਉਕਤ ਕਮਰੇ ਦੀ ਸਜਾਵਟ ਕੀਤੀ। ਸਕੂਲ ਮੁਖੀ ਜਸਵਿੰਦਰ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਗਾਰਗੀ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ 'ਪੜੋ ਪੰਜਾਬ ਪੜਾਓ ਪੰਜਾਬ' ਦੇ ਕੋਆਰਡੀਨੇਟਰ ਰਣਜੀਤ ਸਿੰਘ ਮਾਨ ਨੇ ਵਿਸ਼ੇਸ ਤੌਰ 'ਤੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਸਕੂਲ ਦਾ ਸਮੁੱਚਾ ਸਟਾਫ ਵੀ ਹਾਜਿਰ ਸੀ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration