"/> ਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

ਅਰਨੀਵਾਲਾ ਸ਼ੇਖ ਸੁਭਾਨ ਵਿੱਚ ਕਰਵਾਈ ਫੋਗਿੰਗ
Published On: punjabinfoline.com, Date: Nov 04, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨ ਵੱਖ-ਵੱਖ ਸਥਾਨਾਂ ਤੇ ਐਂਟੀ ਲਾਰਵੀਅਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਫੋਗਿੰਗ ਕਰਵਾਈ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਗਠਿਤ ਟੀਮਾਂ ਵੱਲੋਂ ਹਾਈ ਰਿਸਕ ਏਰੀਏ, ਸਲੱਮ ਏਰੀਏ, ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਸਟੋਰ ਕੀਤੇ ਜਾਂ ਖੜ੍ਹੇ ਹੋਏ ਪਾਣੀ ਵਿੱਚ ਐਂਟੀ ਲਾਰਵੀਅਲ ਸਪਰੇਅ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਦੇ ਹੋਣ ਵਾਲੇ ਲੱਛਣਾਂ ਤੇ ਇਸ ਤੋਂ ਬੱਚਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਘਰ-ਘਰ ਜਾ ਕੇ ਸਟੋਰ ਕੀਤੇ ਜਾਂ ਖੜ੍ਹੇ ਹੋਏ ਪਾਣੀ ਵਿੱਚ ਐਂਟੀ ਲਾਰਵੀਅਲ ਸਪਰੇਅ ਅਤੇ ਫੌਗਿੰਗ ਵੀ ਕਰਵਾਈ ਜਾ ਰਹੀ ਹੈ ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਖੂਨ ਦੀ ਮੁਫਤ ਜਾਂਚ ਕਰ ਕੇ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

Tags: fazilka news dc murder protest at thana city police
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration