Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰਦੁਆਰਾ ਸੰਤ ਖ਼ਾਲਸਾ ਸਾਹਿਬ ਰੋਡੇ ਵਿਖੇ ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਭਲਕੇ

Published On: punjabinfoline.com, Date: Nov 06, 2018

ਜਲੰਧਰ/ ਬਠਿੰਡਾ, 6 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਸਰਪ੍ਰਸਤੀ ਅਧੀਨ ਪੰਥਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੀ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਵੀਹਵੀਂ ਸਦੀ ਦੇ ਮਹਾਨ ਸਿੱਖ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦੁਆਰਾ ਸੰਤ ਖ਼ਾਲਸਾ ਸਾਹਿਬ, ਪਿੰਡ ਰੋਡੇ ਵਿਖੇ 9 ਨਵੰਬਰ 2018 ਨੂੰ ਸਵੇਰੇ 10 ਵਜੇ ਹੋ ਰਹੀ ਹੈ। ਇਸ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਇੰਟਰਨੈਸ਼ਨਲ ਪੰਥਕ ਦਲ ਦੇ ਪ੍ਰੈ੍ਸ ਸਕੱਤਰ ਗਿਆਨੀ ਰਾਜਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਜੋ ਇਸ ਜਥੇਬੰਦੀ ਦੇ ਸੰਸਥਾਪਕ ਹਨ, ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਹੋਵੇਗੀ। ਜਿਸ ਦੌਰਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਪਿਤਾ ਜੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਰੋਡੇ ਦੇ 18 ਨਵੰਬਰ ਨੂੰ ਆ ਰਹੇ ਬਰਸੀ ਸਮਾਗਮ ਦੀ ਰੂਪ ਰੇਖਾ ਉਲੀਕੀ ਜਾਵੇਗੀ। ਗਿਆਨੀ ਰਾਜਪਾਲ ਸਿੰਘ ਖਾਲਸਾ ਨੇ ਹੋਰ ਦੱਸਿਆ ਕਿ ਆਪਣੇ ਜੀਵਨ ਕਾਲ ਦੌਰਾਨ ਸਮੁੱਚੀ ਕੌਮ ਨੂੰ ਜੇਬੰਦਕ ਕਰਨ ਬੇਹੱਦ ਸਫਲ ਰਹੇ ਸੱਚਖੰਡਵਾਸੀ ਬਾਬਾ ਜੋਗਿੰਦਰ ਸਿੰਘ ਜੀ ਦੀ ਯਾਦ ਵਿੱਚ ਹਰ ਵਰ੍ਹੇ ਦਮਦਮੀ ਟਕਸਾਲ ਅਤੇ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਵੱਡੇ ਪੱਧਰ 'ਤੇ ਗੁਰਮਤਿ ਪ੍ਰਚਾਰ ਸਮਾਗਮ ਕਰਵਾਏ ਜਾਂਦੇ ਹਨ, ਜਿਸ ਵਿੱਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਪੰਥ ਪ੍ਰਸਿੱਧ ਵਿਦਵਾਨ ਬੁਲਾਰੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚਦੇ ਹਨ। ਇਸ ਮੌਕੇ ਨਗਰ ਅਤੇ ਇਲਾਕੇ ਦੇ ਪਤਵੰਤੇ ਸੱਜਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਜਗਤਾਰ ਸਿੰਘ ਰੋਡੇ, ਗਿਆਨੀ ਬਲਵਿੰਦਰ ਸਿੰਘ ਦਮਦਮੀ ਟਕਸਾਲ ਮੁੱਖ ਸੇਵਾਦਾਰ ਗੁ. ਸੰਤ ਖਾਲਸਾ, ਇੰਟਰਨੈਸ਼ਨਲ ਪੰਥਕ ਦਲ ਦੇ ਇੰਗਲੈਂਡ ਤੋਂ ਪਹੁੰਚੇ ਆਗੂ ਭਾਈ ਪਰਮਜੀਤ ਸਿੰਘ ਢਾਡੀ ਕੌਮਾਂਤਰੀ ਚੀਫ ਆਰਗੇਨਾਈਜ਼ਰ, ਭਾਈ ਬਲਵੀਰ ਸਿੰਘ ਰੰਧਾਵਾ, ਸਾਊਥ ਆਰਗੇਨਾਈਜ਼ਰ, ਭਾਈ ਕਪਤਾਨ ਸਿੰਘ ਸੀਨੀਅਰ ਮੀਤ ਪ੍ਰਧਾਨ ਯੂ.ਕੇ, ਭਾਰਤ ਵਿੱਚ ਕਨਵੀਨਰ ਭਾਈ ਹਰਚੰਦ ਸਿੰਘ ਚਕਰ, ਪੰਜਾਬ ਪ੍ਰਧਾਨ ਭਾਈ ਲਖਵਿੰਦਰ ਸਿੰਘ ਸਮੇਤ ਜਥੇਬੰਦੀ ਦੇ ਪੈਨਲ ਮੈਂਬਰ ਜਥੇਦਾਰ ਦਲੀਪ ਸਿੰਘ ਚਕਰ, ਭਾਈ ਭਵਨਦੀਪ ਸਿੰਘ ਲੁਧਿਆਣਾ, ਭਾਈ ਪ੍ਰਦੀਪ ਸਿੰਘ ਮੋਗਾ, ਭਾਈ ਕਿਰਪਾ ਸਿੰਘ ਨੱਥੂਵਾਲਾ, ਪੰਜਾਬ, ਹਰਿਆਣਾ, ਰਾਜਸਥਾਨ ਦੇ ਸਮੂਹ ਜਿਲ੍ਹਾ ਪ੍ਰਧਾਨ, ਹੋਰ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਣਗੇ। ਧਾਰਮਿਕ ਵਿੰਗ ਦੇ ਪੰਜਾਬ ਪ੍ਰਧਾਨ ਬਾਬਾ ਸਤਨਾਮ ਸਿੰਘ ਵੱਲੀਆਂ ਅਤੇ ਜਨਰਲ ਸਕੱਤਰ ਬਾਬਾ ਸੁੱਖਾ ਸਿੰਘ ਜੰਡਿਆਲਾ ਵੀ ਆਪਣੇ ਵਿਚਾਰ ਰੱਖਣਗੇ। ਜਥੇਬੰਦੀ ਦੇ ਰਾਜਨੀਤਕ ਅਤੇ ਧਾਰਮਿਕ ਵਿੰਗ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories