Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬੱਚਿਆਂ ਦਾ ਭਾਸ਼ਣ ਮੁਕਾਬਲਾ ਕਰਵਾ ਕੇ ਮਨਾਈ ਗੁਰੂ ਹਰਗੋਬਿੰਦ ਸਕੂਲ ਲਹਿਰੀ 'ਚ ਦੀਵਾਲੀ

Published On: punjabinfoline.com, Date: Nov 08, 2018

ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਾਤਾਵਰਨ ਅੰਦਰ ਫੈਲ ਰਹੇ ਧੂੰਏ ਕਾਰਨ ਵਧ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਇਸ ਵਾਰ ਦੀ ਦੀਵਾਲੀ ਪਟਾਕੇ ਰਹਿਤ ਮਨਾਉਣ ਦੇ ਕੀਤੇ ਗਏ ਅਹਿਦ ਨੂੰ ਲੈ ਕੇ ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਅੰਦਰ ਇੱਕ ਜਾਗਰੂਕਤਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸਕੂਲੀ ਬੱਚਿਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਅੰਤਰ ਹਾਊਸ ਮੁਕਾਬਲਿਆਂ ਤਹਿਤ "ਦੀਵਾਲੀ ਕਿਵੇਂ ਮਨਾਈਏ?", "ਪੁਰਤਾਨ ਅਤੇ ਹੁਣ ਦੀ ਦੀਵਾਲੀ ਵਿੱਚ ਅੰਤਰ", "ਗਰੀਨ ਦੀਵਾਲੀ ਮਨਾਓ, ਵਾਤਾਵਰਨ ਬਚਾਓ" ਆਦਿ ਵਿਸ਼ਿਆਂ 'ਤੇ ਬੋਲਦਿਆਂ ਕਿਹਾ ਕਿ ਸਾਨੂੰ ਦਿਨ ਪ੍ਰਤੀ ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਵੱਛ ਰੱਖਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਬਹੁਤ ਸਾਰੇ ਬੱਚਿਆਂ ਨੇ ਆਪਣੀ ਦੀਵਾਲੀ ਗਰੀਬ ਪਰਿਵਾਰਾਂ ਨਾਲ ਮਨਾਉਣ ਦੇ ਨਾਲ ਨਾਲ ਗਰੀਬ ਬੱਚਿਆਂ ਨੂੰ ਮਿਠਾਈਆਂ, ਕੱਪੜੇ ਆਦਿ ਵੰਡ ਕੇ ਮਨਾਉਣ ਦੀ ਗੱਲ ਵੀ ਕਹੀ। ਇਸ ਮੌਕੇ ਸਮੁੱਚੇ ਸਟਾਫ ਅਤੇ ਬੱਚਿਆਂ ਨੇ ਦੀਵਾਲੀ ਪਟਾਕੇ ਰਹਿਤ ਮਨਾਉਣ ਲਈ ਅਹਿਦ ਵੀ ਕੀਤਾ। ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬੱਚਿਆਂ ਅੰਦਰ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੀ ਪ੍ਰਵਿਰਤੀ ਪੈਦਾ ਕਰਨ ਲਈ ਅਤੇ ਸਮਾਜ ਨੂੰ ਚੰਗੀ ਦਿਸ਼ਾ ਨਿਰਦੇਸ਼ਨਾ ਦੇਣ ਲਈ ਇਹ ਮੁਕਾਬਲੇ ਕਰਵਾਏ ਗਏ ਹਨ। ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਸਿੱਧੂ ਨੇ ਦੱਸਿਆ ਕਿ ਇਸ ਮਹਾਨ ਦਿਨ 'ਤੇ ਬੱਚਿਆਂ ਵੱਲੋਂ ਦੀਵੇ ਸਜਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਬੱਚਿਆਂ ਵੱਲੋਂ ਦੀਵਿਆਂ ਨਾਲ ਰੰਗੋਲੀ ਵੀ ਸਜਾਈ ਗਈ। ਉਹਨਾਂ ਦੱਸਿਆ ਕਿ ਇਹ ਦੋਵਾਂ ਮੁਕਾਬਲਿਆਂ 'ਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਰੇਟਰੀ ਮੈਡਮ ਪਰਮਜੀਤ ਕੌਰ ਜਗਾ, ਲਖਵੀਰ ਸਿੰਘ, ਪਰਸ਼ਨ ਸਿੰਘ ਸੀਂਗੋ, ਕਰਨਦੀਪ ਸੋਨੀ, ਮਨਪ੍ਰੀਤ ਕੌਰ, ਇਕਬਾਲ ਸਿੰਘ, ਲਖਵਿੰਦਰ ਸਿੰਘ ਟੀਪੀ ਅਧਿਆਪਕ, ਬੇਅੰਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਸੁਖਜੀਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ ਨਥੇਹਾ, ਹਰਪ੍ਰੀਤ ਕੌਰ, ਨਵਨੀਤ ਕੌਰ, ਕਮਲਪ੍ਰੀਤ ਕੌਰ, ਸੰਦੀਪ ਕੌਰ, ਸੁਖਜਿੰਦਰ ਕੌਰ, ਅਮਨਦੀਪ ਕੌਰ, ਰਾਜਵੀਰ ਕੌਰ ਅਤੇ ਸਮੁੱਚਾ ਸਟਾਫ ਹਾਜ਼ਰ ਸੀ

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories