Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਥਾਣਾ ਤਲਵੰਡੀ ਸਾਬੋ ਵਿੱਚ ਆਖੰਡ ਪਾਠ ਦੇ ਭੋਗ ਪਵਾ ਕੇ ਕਰਵਾਇਆ ਗਿਆ ਧਾਰਮਿਕ ਸਮਾਗਮ।

Published On: punjabinfoline.com, Date: Feb 04, 2019

ਤਲਵੰਡੀ ਸਾਬੋ, 4 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੁਲਿਸ ਫੋਰਸ ਦੀ ਚੜ੍ਹਦੀਕਲਾ ਲਈ ਥਾਣਾ ਤਲਵੰਡੀ ਸਾਬੋ ਦੇ ਮੁਲਾਜਮਾਂ ਵੱਲੋਂ ਬੀਤੇ ਸਮੇਂ ਤੋਂ ਆਰੰਭੇ ਕਾਰਜ ਦੇ ਚਲਦਿਆਂ ਥਾਣਾ ਤਲਵੰਡੀ ਸਾਬੋ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੀਆਂ ਪੰਚਾਇਤਾਂ ਤੇ ਰਾਜਸੀ ਸਖਸ਼ੀਅਤਾਂ ਨੇ ਹਾਜਿਰੀ ਭਰੀ। ਅੱਜ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਥਾਣੇ ਵਿੱਚ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਉੱਘੇ ਪ੍ਰਚਾਰਕ ਬਾਬਾ ਈਸ਼ਰ ਸਿੰਘ ਹੈਦਰਾਬਾਦ ਵਾਲਿਆਂ ਨੇ ਕਥਾ ਵੀਚਾਰਾਂ ਰਾਹੀਂ ਪੁੱਜੀਆਂ ਸੰਗਤਾਂ ਨੂੰ ਨਿਹਾਲ ਕੀਤਾ। ਪੁਲਿਸ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਗੁ: ਬੁੰਗਾ ਮਸਤੂਆਣਾ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਬਾਬਾ ਕਾਕਾ ਸਿੰਘ ਨੇ ਪੁਲਿਸ ਮੁਲਾਜਮਾਂ ਨੂੰ ਆਪਣੀ ਡਿਊਟੀ ਨਿਭਾਉਣ ਦੇ ਨਾਲ ਨਾਲ ਧਾਰਮਿਕ ਫਰਜਾਂ ਦੀ ਪੂਰਤੀ ਕਰਦਿਆਂ ਗੁਰਸਿੱਖੀ ਜੀਵਨ ਜਿਉਣ ਲਈ ਵੀ ਪ੍ਰੇਰਿਤ ਕੀਤਾ। ਉਕਤ ਧਾਰਮਿਕ ਸਮਾਗਮ ਮੌਕੇ ਅੱਜ ਜਿੱਥੇ ਪੁਲਿਸ ਮਹਿਕਮੇ ਵੱਲੋਂ ਜਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਮੁੱਖ ਤੌਰ ਤੇ ਹਾਜਿਰ ਰਹੇ ਉੱਧਰ ਸਿਆਸੀ ਸਫਾਂ ਵਿੱਚੋਂ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕੇ ਦੇ ਕਾਂਗਰਸ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਹਾਜਿਰੀ ਭਰੀ। ਸਮਾਗਮ ਦੀ ਸਮਾਪਤੀ ਮੌਕੇ ਬਾਬਾ ਕਾਕਾ ਸਿੰਘ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ ਕੀਤੀ ਗਈ। ਐੱਸ. ਐੱਸ. ਪੀ ਬਠਿੰਡਾ ਡਾ.ਨਾਨਕ ਸਿੰਘ ਨੇ ਜਿੱਥੇ ਥਾਣੇ ਦੇ ਮੁਲਾਜਮਾਂ ਵੱਲੋਂ ਕਰਵਾਏ ਧਾਰਮਿਕ ਕਾਰਜ ਦੀ ਸ਼ਲਾਘਾ ਕੀਤੀ ਗਈ ਉੱਥੇ ਡੀ.ਐੱਸ.ਪੀ ਸੁਰਿੰਦਰ ਕੁਮਾਰ ਅਤੇ ਥਾਣਾ ਤਲਵੰਡੀ ਸਾਬੋ ਮੁਖੀ ਰਾਜੇਸ਼ ਕੁਮਾਰ ਨੇ ਸਮਾਗਮ ਵਿੱਚ ਪੁੱਜਣ ਵਾਲੀਆਂ ਸਮੁੱਚੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਪੀ ਸ. ਗੁਰਮੀਤ ਸਿੰਘ, ਡੀ. ਐੱਸ. ਪੀ ਗੁਰਜੀਤ ਸਿੰਘ ਰੋਮਾਣਾ, ਥਾਣਾ ਰਾਮਾਂ ਮੰਡੀ ਮੁਖੀ ਮਨੋਜ ਸ਼ਰਮਾਂ ਤੋਂ ਇਲਾਵਾ ਵੱਡੀ ਗਿਣਤੀ ਸਬ ਡਵੀਜਨ ਦੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਤੋਂ ਇਲਾਵਾ ਸੁਖਰਾਜ ਸਿੰਘ ਢਿੱਲੋਂ ਤਹਿਸੀਲਦਾਰ ਤਲਵੰਡੀ ਸਾਬੋ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਰਣਜੀਤ ਸੰਧੂ ਨਿੱਜੀ ਸਹਾਇਕ ਹਲਕਾ ਸੇਵਾਦਾਰ, ਨਗਰ ਪੰਚਾਇਤ ਤਲਵੰਡੀ ਸਾਬੋ ਪ੍ਰਧਾਨ ਗੁਰਪ੍ਰੀਤ ਮਾਨਸ਼ਾਹੀਆ, ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ, ਬਲਾਕ ਕਾਂਗਰਸ ਪ੍ਰਧਾਨ ਦਿਲਪ੍ਰੀਤ ਸਿੰਘ ਜਗਾ, ਅਜੀਜ ਖਾਂ, ਹਰਵੰਸ ਸਿੰਘ, ਬਲਕਰਨ ਸਿੰਘ ਤਿੰਨੇ ਕੌਂਸਲਰ, ਦਵਿੰਦਰ ਸਿੰਘ ਸੂਬਾ, ਲੀਲਾ ਸਿੰਘ, ਅਰੁਣ ਕੁਮਾਰ ਕੋਕੀ, ਐਡਵੋਕੇਟ ਗੁਰਟੇਕ ਸਿੰਘ ਜਟਾਣਾ ਚਾਰੇ ਕਾਂਗਰਸੀ ਆਗੂ, ਹਰਜਿੰਦਰ ਸਿੰਘ ਬਿੱਟੂ, ਸੋਨੀ ਜੱਸਲ ਅਤੇ ਕਈ ਪਿੰਡਾਂ ਦੇ ਪੰਚ ਸਰਪੰਚ ਹਾਜਿਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories