Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਰਬੱਤ ਖਾਲਸ ਜਥੇਦਾਰ ਦਾਦੂਵਾਲ ਨੇ ਵੀ ਵਿਸਾਖੀ ਮੌਕੇ ਕੌਮ ਦੇ ਨਾਂ ਜਾਰੀ ਕੀਤਾ ਸੰਦੇਸ਼।

ਧਾਰਮਿਕ ਦੀਵਾਨਾਂ ਅਤੇ ਲੰਗਰਾਂ ਦਾ ਵੀ ਕੀਤਾ ਗਿਆ ਪ੍ਰਬੰਧ।
Published On: punjabinfoline.com, Date: Apr 15, 2019

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਜੋੜ ਮੇਲੇ ਮੌਕੇ ਅੱਜ ਜਿੱਥੇ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਵੱਲੋਂ ਤੀਜੇ ਦਿਨ ਵੀ ਧਾਰਮਿਕ ਸਮਾਗਮ ਕਰਵਾਏ ਗਏ ਤੇ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਉੱਥੇ ਤਖਤ ਸਾਹਿਬ ਦੇ ਜਥੇਦਾਰ ਦੇ ਬਰਾਬਰ ਆਪਣੇ ਸਮਾਗਮ ਵਿੱਚੋਂ ਉਨਾਂ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ। ਸੰਗਤਾਂ ਦੀ ਭਰਵੀਂ ਇਕੱਤਰਤਾ ਵਿੱਚ ਕੌਮ ਦੇ ਨਾਂ ਸੰਦੇਸ਼ ਵਿੱਚ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ। ਉਨਾਂ ਨੇ 'ਪੰਥ ਵਸੇ ਮੈਂ ਉੱਜੜਾਂ, ਮਨ ਚਾਉ ਘਨੇਰਾ' ਦੇ ਬਚਨ ਉਚਾਰਨ ਕਰਦਿਆਂ ਸਾਨੂੰ ਮਹਾਨ ਗੌਰਵਮਈ ਵਿਰਾਸਤ ਬਖਸ਼ਿਸ ਕੀਤੀ ਤੇ ਉਸੇ ਵਿਰਾਸਤ ਨੂੰ ਅੱਜ ਸਾਂਭਣ ਦੀ ਲੋੜ ਹੈ ਕਿਉਂਕਿ ਅੱਜ ਪੰਥ ਵਿਰੋਧੀ ਲੋਕ ਸਾਡੀਆਂ ਮਹਾਨ ਸੰਸਥਾਵਾਂ ਤੇ ਕਾਬਿਜ ਹੋ ਚੁੱਕੇ ਹਨ। ਉਨਾਂ ਕਿਹਾ ਕਿ ਨੌਜਵਾਨ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ,ਕਿਸਾਨੀ ਕਰਜੇ ਥੱਲੇ ਦਬ ਕੇ ਖੁਦਕੁਸ਼ੀਆਂ ਦੇ ਰਾਹ ਪੈ ਚੁੱਕੀ ਹੈ ਪ੍ਰੰਤੂ ਰਾਜ ਕਰਨ ਵਾਲੇ ਲੋਕ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਬਿਲਕੁਲ ਵੀ ਫਿਕਰਮੰਦ ਨਹੀ ਹਨ। ਉਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਜਾਰੀ ਹੈ ਤੇ ਬੇਕਸੂਰ ਸਿੱਖ ਨੌਜਵਾਨ ਜੇਲ੍ਹਾਂ ਵਿੱਚ ਬੰਦ ਹਨ। ਉਨਾਂ ਕਿਹਾ ਕਿ ਸਿੱਖ ਵਿਰਾਸਤ ਨਾਲ ਸਬੰਧਿਤ ਨਿਸ਼ਾਨੀਆਂ ਨੂੰ ਜਾਣਬੁੱਝ ਕੇ ਖਤਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਅੱਜ ਸਮੁੱਚੀ ਸੰਗਤ ਇਸ ਪਾਵਨ ਦਿਹਾੜੇ ਤੇ ਪ੍ਰਣ ਕਰੇ ਕਿ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਆਪਣੇ ਸਿੱਖ ਪ੍ਰਭੂਸੱਤਾ ਦੇ ਕੇਂਦਰ ਪਾਵਨ ਤਖਤਾਂ, ਸ਼੍ਰੋਮਣੀ ਸਿੱਖ ਸੰਸਥਾਵਾਂ, ਸਿੱਖ ਸਿਆਸਤ ਨੂੰ ਪੰਥ ਵਿਰੋਧੀ ਲੋਕਾਂ ਦੇ ਹੱਥਠੋਕੇ ਬਣੇ ਲੋਕਾਂ ਤੋਂ ਆਜਾਦ ਕਰਵਾਈਏ ਤਾਂਕਿ ਆਉਣ ਵਾਲੀ ਸਿੱਖ ਪੀੜੀ ਦਾ ਭਵਿੱਖ ਸੰਵਾਰਿਆ ਜਾ ਸਕੇ। ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਜਥੇਦਾਰ ਦਾਦੂਵਾਲ ਦਾ ਸਾਥ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਜਥੇਦਾਰ ਦਾਦੂਵਾਲ ਵੱਲੋਂ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਦੇਹਧਾਰੀ ਗੁਰੂ ਡੰਮ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਜਥੇਦਾਰ ਦਾਦੂਵਾਲ ਅੱਜ ਸਵੇਰੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਵੀ ਹੋਏ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • linked in
  • Print It

Last 20 Stories