Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।

Published On: punjabinfoline.com, Date: Apr 15, 2019

ਰਾਜਪੁਰਾ (ਰਾਜੇਸ਼ ਡਾਹਰਾ)
ਰਾਜਪੁਰਾ ਜੀਰਕਪੁਰ ਰੋਡ ਤੇ ਪੈਂਦੇ ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਜਿਸ ਦੌਰਾਨ ਵਿਦਿਆਰਥੀਆਂ ਵਿਚਕਾਰ ਕਈ ਪ੍ਰਕਾਰ ਦੇ ਮੁਕਾਬਲੇ ਆਯੋਜਿਤ ਕੀਤੇ ਗਏ ਸਨ, ਜਿਸ ਵਿੱਚ ਦਸਤਾਰਬੰਦੀ, ਗਿੱਧਾ ਅਤੇ ਗੁਰਬਾਨੀ ਗੁਰਬਾਣੀ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਵਲੋਂ ਅਲਾਇੰਸ ਇੰਟਰਨੈਸ਼ਨਲ ਸਕੂਲ ਦੀ ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਅਰੁਣਾ ਭਾਰਦਵਾਜ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸੁਆਗਤ ਕਰਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ, ਜਿਹਨਾਂ ਨੂੰ ਸ਼ੋਅ ਦੇ ਜੱਜਾਂ ਵਜੋਂ ਬੁਲਾਇਆ ਗਿਆ।ਇਸ ਮੌਕੇ ਤੇ ਸ਼੍ਰੀਮਤੀ ਭਾਰਦਵਾਜ ਵਲੋਂ ਪੰਜਾਬ ਵਿਚ ਵਿਚ ਵਿਸਾਖੀ ਦੇ ਤਿਉਹਾਰ ਨੂੰ ਕਿਉਂ ਅਤੇ ਕਿਵੇਂ ਮਨਾਇਆ ਜਾਂਦਾ ਹੈ ਇਸ ਬਾਰੇ ਵਿਸਤਾਰ ਨਾਲ ਦੱਸਿਆ ਗਿਆ ।ਇਸ ਮੌਕੇ ਤੇ ਸਕੂਲ ਵਿਦਿਆਰਥੀਆਂ ਵਲੋਂ ਇਕ ਛੋਟੇ ਜਿਹੇ ਭਾਸ਼ਣ ਦੇ ਜ਼ਰੀਏ ਕਿਸਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਦਿੱਤਾ ਗਿਆ। ਇਸ ਮੌਕੇ ਤੇ ਰੰਗਾਰੰਗ ਪ੍ਰੋਗਰਾਮ ਵਿਚ ਬੱਚਿਆਂ ਵਲੋਂ ਰੰਗ ਬਿਰੰਗੀਆਂ ਪੋਸ਼ਾਕਾਂ ਪਾ ਕੇ ਬੱਚਿਆਂ ਨੇ ਆਪਣੀਆਂ ਸ਼ਾਨਦਾਰ ਗਾਇਣ ਅਤੇ ਨਾਚਾਂ ਕਲਾ ਰਾਹੀਂ ਆਪਣੀ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਤੇ ਪੱਗ ਬੰਨ੍ਹਣ ਦੇ ਮੁਕਾਬਲੇ ਦੋਰਾਨ  ਵਿਦਿਆਰਥੀਆਂ ਵਿੱਚ ਜੋਸ਼ ਅਤੇ ਉਤਸ਼ਾਹ ਦੇਖਣ ਲਾਇਕ ਸੀ ।ਅੰਤ ਵਿਚ ਪ੍ਰੋਗਰਾਮ ਦਾ ਸਾਰਿਆਂ ਨੇ ਆਨੰਦ ਮਾਣਿਆ ਅਤੇ ਵੱਖ-ਵੱਖ ਕਰਵਾਏ ਗਏ ਮੁਕਾਬਲਿਆਂ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਸ਼੍ਰੀ ਅਸ਼ੋਕ ਗਰਗ ਅਤੇ ਸ਼੍ਰੀਮਤੀ ਅਰੁਣਾ ਭਾਰਦਵਾਜ ਨੇ ਆਏ ਹੋਏ ਸਾਰੇਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।

Tags: ਰਾਜਪੁਰਾ
  • Facebook
  • twitter
  • linked in
  • Print It

Last 20 Stories